Business Khas

Latest news
28 ਰੁਪਏ ਤੱਕ ਵਧ ਸਕਦੀਆਂ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਲੰਧਰ ਪ੍ਰਸ਼ਾਸਨ ਨੇ ਉਦਯੋਗਿਕ ਨੀਤੀ ਤਹਿਤ 1.85 ਕਰੋੜ ਰੁਪਏ ਦੇ ਇੰਸੈਟਿਵ ਨੂੰ ਦਿੱਤੀ ਪ੍ਰਵਾਨਗੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਗੋਪਾਲ ਨਗਰ ਤੋਂ 25 ਆਂਗਣਵਾੜੀ ਸੈਂਟਰ ਵਿੱਚ ਔਰਤ ਦਾ ਬੇਰਹਿਮੀ ਨਾਲ ਕਤਲ ਵੈਸ਼ਨੋ ਦੇਵੀ ਮੰਦਰ ਵਿੱਚ ਆਸਥਾ ਚੜ੍ਹਾਵੇ ਦੀ ਚਾਂਦੀ ਚ 95% ਮਿਲਾਵਟ ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਦਿੱਤੀ ਜਾ ਰਹੀ ‘ਨਿਊ ਚਾਈਲਡ ਐਂਡ ਮਦਰ ਕੇਅਰ’ ਟ੍ਰੇਨਿੰਗ ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ, ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ ਪੰਜਾਬੀ ਗਾਇਕ ਕਰਨ ਔਜਲਾ ਅੱਜ ਬੈਂਗਲੁਰੂ ਵਿੱਚ ਆਪਣੇ ਸ਼ੋਅ 'ਚ 6 ਗੀਤ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਦਿੱਤੇ ਨਿਰਦੇਸ਼
You are currently viewing ਪੰਜਾਬੀ ਗਾਇਕ ਗਿੱਲ ਮਾਣੂਕੇ ਤੇ ਉਸ ਦਾ ਭਰਾ ਗ੍ਰਿਫਤਾਰ

ਪੰਜਾਬੀ ਗਾਇਕ ਗਿੱਲ ਮਾਣੂਕੇ ਤੇ ਉਸ ਦਾ ਭਰਾ ਗ੍ਰਿਫਤਾਰ

ਪੰਜਾਬ ਦੇ ਮੋਹਾਲੀ ਦੇ ਇੱਕ ਜਿਮ ਵਿੱਚ ਕਸਰਤ ਨੂੰ ਲੈ ਕੇ ਹੋਏ ਝਗੜੇ ਵਿੱਚ, ਪੰਜਾਬੀ ਗਾਇਕ ਅਤੇ ਕਲਾਕਾਰ ਸਤਵੰਤ ਸਿੰਘ ਉਰਫ਼ ਗਿੱਲ ਮਾਣੂਕੇ ਨੇ ਜਿੰਮ ਟ੍ਰੇਨਰ ਵੱਲ ਪਿਸਤੌਲ ਤਾਣ ਦਿੱਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਗਾਇਕ ਅਤੇ ਉਸਦੇ ਭਰਾ ਜਸਵੰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਖ਼ਿਲਾਫ਼ ਆਰਮਜ਼ ਐਕਟ ਅਤੇ ਬੀਐਨਐਸ ਦੀਆਂ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਉਸਦੀ ਪਿਸਤੌਲ ਜ਼ਬਤ ਕਰ ਲਈ ਗਈ ਹੈ। ਨਾਲ ਹੀ ਉਸਦਾ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਅਦਾਲਤ ਨੇ ਮੁਲਜ਼ਮ ਨੂੰ ਇੱਕ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਸਤਵੰਤ ਸਿੰਘ ਅਤੇ ਉਸਦੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਚੱਲ ਰਹੀ ਹੈ। ਡੀਐਸਪੀ ਨੇ ਕਿਹਾ ਕਿ ਸਤਵੰਤ ਸਿੰਘ ਸੋਹਾਣਾ ਇਲਾਕੇ ਵਿੱਚ ਸਥਿਤ ਇੱਕ ਜਿਮ ਗਿਆ ਸੀ। ਇਸ ਦੌਰਾਨ ਉਸਦੀ ਇੱਕ ਜਿਮ ਟ੍ਰੇਨਰ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨ ‘ਤੇ ਕਸਰਤ ਨੂੰ ਲੈ ਕੇ ਝਗੜਾ ਹੋ ਗਿਆ ਸੀ। ਟ੍ਰੇਨਰ ਨੇ ਸਤਵੰਤ ਨੂੰ ਜਿਮ ਤੋਂ ਬਾਹਰ ਆ ਕੇ ਗੱਲ ਕਰਨ ਲਈ ਕਿਹਾ, ਪਰ ਸਤਵੰਤ ਨੇ ਜਿਮ ਦੇ ਅੰਦਰ ਪਿਸਤੌਲ ਕੱਢ ਕੇ ਉਸ ਵੱਲ ਤਾਣ ਦਿੱਤੀ। ਲੋਕ ਇਕੱਠੇ ਹੋ ਗਏ। ਇਸ ਤੋਂ ਬਾਅਦ ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਉਨ੍ਹਾਂ ਨੂੰ ਜਿੰਮ ਦੀ ਸੀਸੀਟੀਵੀ ਫੁਟੇਜ ਮਿਲੀ, ਜਿਸ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਸਤਵੰਤ ਸਿੰਘ ਇੱਕ ਵਿਅਕਤੀ ਵੱਲ ਪਿਸਤੌਲ ਤਾਣ ਰਿਹਾ ਹੈ ਅਤੇ ਜਿੰਮ ਮਾਲਕ ਦੋਵਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਤਰ੍ਹਾਂ ਦੇ ਝਗੜੇ ਪਹਿਲਾਂ ਵੀ ਹੋਏ ਹਨ।