Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਡਿਪਟੀ ਕਮਿਸ਼ਨਰ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਦੀ ਸ਼ੁਰੂਆਤ

ਜਲੰਧਰ, ਕਾਰੋਬਾਰ ਕਰਨ ਵਿੱਚ ਆਸਾਨ ਅਤੇ ਸੁਖਾਵੇਂ ਅਨੁਭਵ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਣ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 0181-2602139 ਅਤੇ ਐਕਸ਼ਨ ਲਾਈਨ ਵਟਸਐਪ ਨੰਬਰ 9646222555 ਦੀ ਸ਼ੁਰੂਆਤ ਕੀਤੀ ਗਈ ਹੈ।

ਡਾ. ਅਗਰਵਾਲ ਨੇ ਦੱਸਿਆ ਕਿ ਨਿਵੇਸ਼ਕ ਕਿਸੇ ਵੀ ਜਾਣਕਾਰੀ/ਹੱਲ ਲਈ ਲੈਂਡਲਾਈਨ ਨੰਬਰ ’ਤੇ ਕਾਲ ਕਰ ਸਕਦੇ ਹਨ ਜਾਂ ਐਕਸ਼ਨ ਲਾਈਨ ਵਟਸਐਪ ਨੰਬਰ ’ਤੇ ਵੀ ਮੈਸੇਜ ਭੇਜ ਸਕਦੇ ਹਨ।

ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਡਸਟਰੀ ਸਮੇਤ ਵੱਖ-ਵੱਖ ਵਿਭਾਗਾਂ ਅਤੇ ਨਿਵੇਸ਼ਕਾਂ ਨਾਲ ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਪਹਿਲਕਦਮੀ ਨਿਵੇਸ਼ਕਾਂ ਦੀ ਸਹੂਲਤ ਲਈ ਕੀਤੀ ਗਈ ਹੈ, ਜੋ ਹੁਣ ਨਿਵੇਸ਼ ਨਾਲ ਸਬੰਧਤ ਪ੍ਰਵਾਨਗੀਆਂ ਅਤੇ ਹੋਰ ਪ੍ਰਕਿਰਿਆਵਾਂ ਬਾਰੇ ਕਿਸੇ ਵੀ ਸਵਾਲ, ਜਾਣਕਾਰੀ ਅਤੇ ਹੱਲ ਲਈ ਸਿੱਧਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਨਿਵੇਸ਼ਕਾਂ ਅਤੇ ਸਬੰਧਤ ਵਿਭਾਗਾਂ ਦਰਮਿਆਨ ਸੰਚਾਰ ਵਧੇਰੇ ਸੁਵਿਧਾਜਨਕ ਬਣੇਗਾ।