Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਯੁੱਧ ਨਸ਼ਿਆਂ ਵਿਰੁੱਧ : ਜਲੰਧਰ ’ਚ ਇਕ ਹੋਰ ਅਣ-ਅਧਿਕਾਰਤ ਉਸਾਰੀ ਢਾਹੀ 

ਯੁੱਧ ਨਸ਼ਿਆਂ ਵਿਰੁੱਧ : ਜਲੰਧਰ ’ਚ ਇਕ ਹੋਰ ਅਣ-ਅਧਿਕਾਰਤ ਉਸਾਰੀ ਢਾਹੀ 

ਜਲੰਧਰ, ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਵੀਰਵਾਰ ਨੂੰ ਪੱਕਾ ਬਾਗ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ ਗਈ।

ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਪੱਕਾ ਬਾਗ ਇਲਾਕੇ ਵਿੱਚ ਹਰਵਿੰਦਰ ਸਿੰਘ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ । ਹਰਵਿੰਦਰ ਸਿੰਘ ਇੱਕ ਬਦਨਾਮ ਨਸ਼ਾ ਤਸਕਰ ਹੈ, ਜਿਸ ਖਿਲਾਫ਼ ਐਨ.ਡੀ.ਪੀ.ਐਸ. ਐਕਟ, ਸ਼ਰਾਬ ਤਸਕਰੀ ਅਤੇ ਹੋਰ ਤਹਿਤ 18 ਐਫ.ਆਈ.ਆਰ. ਦਰਜ ਹਨ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਡਰੱਗ ਮਾਫੀਆ ਲਈ ਸਖ਼ਤ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਕੇ ਨਾ ਸਿਰਫ਼ ਕਾਨੂੰਨ ਦੀ ਪਾਲਣਾ ਕਰਵਾਈ ਜਾ ਰਹੀ ਹੈ ਬਲਕਿ ਆਸ-ਪਾਸ ਦੇ ਇਲਾਕਿਆਂ ਨੂੰ ਨਸ਼ੀਲੇ ਪਦਾਰਥਾਂ ਦੇ ਚੰਗੁਲ ਤੋਂ ਵੀ ਮੁਕਤ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਵਚਨਬੱਧਤਾ ਦਹੁਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਜਲੰਧਰ ਕਮਿਸ਼ਨਰੇਟ ਪੁਲਿਸ ਦੇ ਇਸ ਉਪਰਾਲੇ ਦਾ ਸਥਾਨਕ ਨਿਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਸਰਕਾਰ ਦੇ ਦਲੇਰਾਨਾ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਜਾਵੇਗਾ ਅਤੇ ਜਨਤਾ ਵਿੱਚ ਵਿਸ਼ਵਾਸ ਵਧੇਗਾ। ਲੋਕਾਂ ਨੇ ਅਜਿਹੀਆਂ ਕਾਰਵਾਈਆਂ ਨੂੰ ਸੂਬੇ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਇੱਕ ਇਤਿਹਾਸਕ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵੱਲ ਇੱਕ ਜ਼ਰੂਰੀ ਕਦਮ ਕਰਾਰ ਦਿੱਤਾ।