Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਚੋਣ ਤਹਿਸੀਲਦਾਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜਲੰਧਰ, ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਤਾਇਨਾਤ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਰਿਵਾਈਜ਼ ਕੀਤੇ ਬੀ.ਐਲ.ਏ.-2(BLA-2) ਫਾਰਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਬੂਥ ਲੈਵਲ ਏਜੰਟ ਦੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ ਕਿ ਉਨ੍ਹਾਂ ਵਲੋਂ ਪੋਲਿੰਗ ਏਰੀਏ ਵਿੱਚ ਵੋਟ ਬਣਾਉਣ ਤੋਂ ਰਹਿ ਗਏ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ, ਮਰ ਚੁੱਕੇ ਅਤੇ ਸ਼ਿਫਟ ਹੋ ਚੁੱਕੇ ਵੋਟਰਾਂ ਦੀ ਸੂਚੀ ਬੂਥ ਲੈਵਲ ਅਫ਼ਸਰ ਨੂੰ ਪ੍ਰਦਾਨ ਕੀਤੀ ਜਾਣੀ ਹੈ। ਮੀਟਿੰਗ ਦੌਰਾਨ ਸਮੂਹ ਨੁਮਾਇੰਦਿਆਂ ਨੇ ਬੂਥ ਲੈਵਲ ਏਜੰਟ ਦੀ ਤਾਇਨਾਤੀ ਸਬੰਧੀ ਜਲਦ ਜਾਣਕਾਰੀ ਸਾਂਝੀ ਕਰਨ ਦਾ ਭਰੋਸਾ ਦਿਵਾਇਆ।

ਇਸ ਤੋਂ ਇਲਾਵਾ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜਲਦ ਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (Special Intensive Revision) ਕਰਵਾਏ ਜਾਣ ਦੀ ਵੀ ਸੰਭਾਵਨਾ ਹੈ, ਜਿਸ ਸਬੰਧੀ ਸੰਭਾਵਿਤ ਨੁਕਤੇ ਵੀ ਵਿਚਾਰੇ ਗਏ।