Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing Giani Harpreet Singh ਹੋਣਗੇ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

Giani Harpreet Singh ਹੋਣਗੇ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਬਣ ਸਕਦੇ ਹਨ। ਸੂਤਰਾਂ ਤੋਂ ਖਬਰ ਆ ਰਹੀ ਹੈ ਕਿ ਨਵੇਂ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜੇ) ਦੇ ਪ੍ਰਧਾਨ ਅਹੁਦੇ ਲਈ ਸ਼ਨਿਚਰਵਾਰ ਨੂੰ ਸੀਨੀਅਰ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮਨਾ ਲਿਆ ਹੈ। ਕੱਲ੍ਹ ਨੂੰ ਭਰਤੀ ਕਮੇਟੀ ਦਾ ਇਜਲਾਸ ਹੋਣ ਜਾ ਰਿਹਾ ਹੈ। ਇਸ ਦੌਰਾਨ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ।ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਆਪਣੇ ਇੰਟਰਨੈੱਟ ਮੀਡੀਆ ਅਕਾਊਂਟ ’ਤੇ ਪ੍ਰਧਾਨਗੀ ਲੈਣ ਤੋਂ ਪਿੱਛੇ ਹਟਣ ਦੀ ਗੱਲ ਕਹੀ ਸੀ। ਪਾਰਟੀ ਦੇ ਪ੍ਰਧਾਨ ਅਹੁਦੇ ਲਈ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬੀਬੀ ਸਤਵੰਤ ਕੌਰ ਵੀ ਕਤਾਰ ਵਿਚ ਹਨ। ਗਿਆਨੀ ਹਰਪ੍ਰੀਤ ਨੇ ਆਖਿਆ ਸੀ ਕਿ ਉਹ ਪ੍ਰਧਾਨ ਅਹੁਦੇ ਦੀ ਦੌੜ ਵਿਚ ਸ਼ਾਮਲ ਨਹੀਂ ਹੋਣਾ ਚਾਹੁੰਦੇ ਕਿਉਂਕਿ ਭਿੰਡਰਾਂਵਾਲੇ ਦੇ ਸਾਥੀ ਅਮਰੀਕ ਸਿੰਘ ਦੀ ਪੁੱਤਰੀ ਸਤਵੰਤ ਕੌਰ ਵੀ ਦੌੜ ਵਿਚ ਹੈ।

ਪਾਰਟੀ ਦੇ ਸੀਨੀਅਰ ਨੇਤਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਦੀ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ’ਤੇ ਸਹਿਮਤੀ ਬਣ ਗਈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਬਾਅਦ ਵਿਚ ਇਹ ਨੇਤਾ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਨੂੰ ਮਿਲੇ। ਮੀਟਿੰਗ ਵਿਚ ਨਵੀਂ ਪਾਰਟੀ ਬਣਨ ਤੋਂ ਬਾਅਦ ਇਕ ਪੰਥਕ ਤਾਲਮੇਲ ਕਮੇਟੀ ਦੇ ਗਠਨ ਕਰਨ ’ਤੇ ਵੀ ਵਿਚਾਰ ਕੀਤਾ ਗਿਆ ਤਾਂ ਕਿ ਹਮਖਿਆਲ ਪਾਰਟੀਆਂ ਨਾਲ ਅੱਗੇ ਵਧਿਆ ਜਾ ਸਕੇ।