Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਜਲੰਧਰ ਕਮਿਸ਼ਨਰ ਪੁਲਿਸ ਵਲੋਂ ਸ਼ਹਿਰ ਦਾ ਦੌਰਾ, ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀਆਂ ਹਦਾਇਤਾਂ

ਜਲੰਧਰ ਕਮਿਸ਼ਨਰ ਪੁਲਿਸ ਵਲੋਂ ਸ਼ਹਿਰ ਦਾ ਦੌਰਾ, ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀਆਂ ਹਦਾਇਤਾਂ

ਜਲੰਧਰ, 12 ਅਗਸਤ : ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਤਰੀ ਪੁਲਿਸ ਅਧਿਕਾਰੀਆਂ ਨੂੰ ਹੋਰ ਮੁਸਤੈਦੀ ਨਾਲ ਡਿਊਟੀ ਨਿਭਾਉਣ ਪ੍ਰਤੀ ਉਤਸ਼ਾਹਿਤ ਕਰਨ ਲਈ ਕਮਿਸ਼ਨਰ ਪੁਲਿਸ ਧਨਪ੍ਰੀਤ ਕੌਰ ਵਲੋਂ ਅੱਜ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਨਾਕਿਆਂ ’ਤੇ ਸ਼ੱਕੀ ਵਿਅਕਤੀਆਂ ਤੇ ਗਤੀਵਿਧੀਆਂ ਦੀ ਜਾਂਚ ਬਾਰੇ ਹਦਾਇਤਾਂ ਦਿੱਤੀਆਂ। ਉਨ੍ਹਾਂ ਵਿਅਕਤੀਗਤ ਤੌਰ ’ਤੇ ਨਾਕਿਆਂ ਉਤੇ ਪੁਲਿਸ ਤਾਇਨਾਤੀ ਦੀ ਜਾਂਚ ਕੀਤੀ ਅਤੇ ਸ਼ਹਿਰ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਸੁਚੱਜੀ ਜਾਂਚ ਨੂੰ ਯਕੀਨੀ ਬਣਾਇਆ। ਕਮਿਸ਼ਨਰ ਪੁਲਿਸ ਵਲੋਂ ਦੋਆਬਾ ਚੌਕ, ਸੋਢਲ ਚੌਕ, ਵਰਕਸ਼ਾਪ ਚੌਕ, ਬਸਤੀ ਬਾਵਾ ਖੇਲ ਅਤੇ ਹੋਰ ਪ੍ਰਮੁੱਖ ਸਥਾਨਾਂ ਦਾ ਦੌਰਾ ਕੀਤਾ ਗਿਆ ਅਤੇ ਡਿਊਟੀ ’ਤੇ ਤਾਇਨਾਤ ਪੁਲਿਸ ਕਰਮੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਪੁਲਿਸ ਕਰਮੀਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਲਈ ਕਿਹਾ ਤਾਂ ਜੋ ਜੇਕਰ ਕੋਈ ਸ਼ੱਕੀ ਵਿਅਕਤੀ ਹੋਵੇ ਤਾਂ ਉਨ੍ਹਾਂ ਦੀਆਂ ਨਜ਼ਰਾਂ ਤੋਂ ਬਚ ਨਾ ਸਕੇ। ਉਨ੍ਹਾਂ ਸ਼ਹਿਰ ਵਿੱਚੋਂ ਲੰਘਣ ਵਾਲੇ ਖਾਸ ਕਰ ਅੰਤਰ ਰਾਜ਼ੀ ਵਾਹਨਾਂ ਦੀ ਜਾਂਚ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੰਮੂ ਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰੀ ਭਾਰਤ ਦੇ ਹੋਰਨਾਂ ਰਾਜਾਂ ਨੂੰ ਜਾਣ ਵਾਲਿਆਂ ਲਈ ਜਲੰਧਰ ਆਵਾਜਾਈ ਦਾ ਮੁੱਖ ਸਥਾਨ ਹੈ। ਉਨ੍ਹਾਂ ਦੱਸਿਆ ਕਿ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਮੌਕੇ ֹ’ਤੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।