Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਨਸ਼ਿਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ: 52.28 ਗ੍ਰਾਮ ਹੈਰੋਇਨ, 845 ਨਸ਼ੀਲੀਆਂ ਗੋਲੀਆਂ ਸਮੇਤ 11 ਗ੍ਰਿਫਤਾਰ

ਨਸ਼ਿਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ: 52.28 ਗ੍ਰਾਮ ਹੈਰੋਇਨ, 845 ਨਸ਼ੀਲੀਆਂ ਗੋਲੀਆਂ ਸਮੇਤ 11 ਗ੍ਰਿਫਤਾਰ

ਜਲੰਧਰ, ਨਸ਼ਿਆਂ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਮਲ ਵਿੱਚ ਲਿਆਂਦੇ ਹੋਏ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 2 ਦਿਨਾਂ ਵਿਚ ਵੱਖ ਵੱਖ ਥਾਂਵਾਂ ਤੇ ਵੱਖ-ਵੱਖ ਥਾਣਿਆਂ ਦੇ ਅਧੀਨ ਸਖਤ ਕਾਰਵਾਈਆ ਕੀਤੀਆ ਗਈਆ। ਇਸ ਦੌਰਾਨ ਨਸ਼ੀਲੇ ਪਦਾਰਥਾਂ ਦੀ ਗਤੀਵਿਧੀ ਵਿੱਚ ਸ਼ਾਮਲ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਕੁੱਲ 52.28 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਜਾਣਕਾਰੀ ਸਾਂਝੀ ਕਰਦੇ ਹੋਏ, ਪੁਲਿਸ ਕਮਿਸ਼ਨਰ, ਸ਼੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਸ਼ਹਿਰ ਦੇ ਕਈ ਸਥਾਨਾਂ ‘ਤੇ ਟਾਰਗਟਡ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ 11 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ 7 ਮੁਕੱਦਮੇ ਦਰਜ ਕੀਤੇ ਗਏ। ਗ੍ਰਿਫਤਾਰੀਆਂ ਦੌਰਾਨ ਪੁਲਿਸ ਵੱਲੋਂ 52.28 ਗ੍ਰਾਮ ਹੈਰੋਇਨ, 845 ਨਸ਼ੀਲੀਆਂ ਗੋਲੀਆਂ ਅਤੇ ਇੱਕ ਐਕਟੀਵਾ ਸਕੂਟਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ, ਪੁਨਰਵਾਸ ‘ਤੇ ਧਿਆਨ ਕੇਂਦ੍ਰਿਤ ਕਰਦਿਆਂ, ਨਸ਼ੇ ਦੀ ਲੱਤ ਨਾਲ ਜੂਝ ਰਹੇ 29 ਵਿਅਕਤੀਆਂ ਨੂੰ ਨਸ਼ਾ ਛਡਾਉ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ।

_ਸੀ.ਪੀ. ਜਲੰਧਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ।_