Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਬਾਰੇ ਫੈਸਲਾ ਬਦਲਿਆ

ਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਬਾਰੇ ਫੈਸਲਾ ਬਦਲਿਆ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ ਤਾਜ਼ਾ ਹੁਕਮ ਮੁਤਾਬਕ ਸ਼ੈਲਟਰ ਹੋਮਜ਼ ਵਿੱਚ ਭੇਜੇ ਗਏ ਕੁੱਤਿਆਂ ਨੂੰ ਛੱਡ ਦਿੱਤਾ ਜਾਵੇਗਾ।ਕੁੱਤਿਆਂ ਨੂੰ ਸ਼ੈਲਟਰ ਹੋਮ ਵਿੱਚ ਅਣਮਿੱਥੇ ਸਮੇਂ ਲਈ ਰੱਖਣ ਦੇ ਨਿਰਦੇਸ਼ ‘ਤੇ ਰੋਕ ਲਗਾ ਦਿੱਤੀ ਗਈ ਹੈ। ਜਨਤਕ ਥਾਵਾਂ ਉਤੇ ਕੁੱਤਿਆਂ ਨੂੰ ਖਾਣਾ ਖੁਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਆਵਾਰਾ ਕੁੱਤਿਆਂ ਲਈ ਵੱਖਰੇ ਫੀਡਿੰਗ ਏਰੀਆ ਬਣਾਏ ਜਾਣਗੇ।ਸੁਪਰੀਮ ਕੋਰਟ ਨੇ ਕਿਹਾ ਕਿ ਬਿਮਾਰ ਅਤੇ ਵੱਢਣ ਵਾਲੇ ਕੁੱਤਿਆਂ ਨੂੰ ਨਹੀਂ ਛੱਡਿਆ ਜਾਵੇਗਾ। ਇਸ ਦੇ ਨਾਲ ਹੀ ਜਨਤਕ ਤੌਰ ‘ਤੇ ਕੁੱਤਿਆਂ ਨੂੰ ਖਾਣਾ ਖੁਆਉਣ ਉਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਸਾਰੇ ਰਾਜਾਂ ਨੂੰ ਆਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਦੇ ਦੋ ਮੈਂਬਰੀ ਬੈਂਚ ਨੇ 11 ਅਗਸਤ ਨੂੰ ਕਈ ਨਿਰਦੇਸ਼ ਜਾਰੀ ਕੀਤੇ ਸਨ। ਇਨ੍ਹਾਂ ਵਿਚ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਅਧਿਕਾਰੀਆਂ ਨੂੰ ਸਾਰੇ ਖੇਤਰਾਂ ਤੋਂ “ਜਲਦੀ ਤੋਂ ਜਲਦੀ” ਆਵਾਰਾ ਕੁੱਤਿਆਂ ਨੂੰ ਫੜਨ ਅਤੇ ਉਨ੍ਹਾਂ ਨੂੰ ‘ਸ਼ੈਲਟਰ ਹੋਮ’ ਵਿੱਚ ਭੇਜਣ ਦਾ ਆਦੇਸ਼ ਸ਼ਾਮਲ ਸੀ। ਹਾਲਾਂਕਿ, ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਡੌਗ ਪ੍ਰੇਮੀਆਂ ਦੇ ਸਮੂਹਾਂ ਨੇ ਇਸ ਦਾ ਵਿਰੋਧ ਕੀਤਾ। ਇਸ ਫੈਸਲੇ ਵਿਰੁੱਧ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। 14 ਅਗਸਤ ਨੂੰ ਡੌਗ ਪ੍ਰੇਮੀਆਂ ਦੁਆਰਾ ਦਾਇਰ ਪਟੀਸ਼ਨਾਂ ਉਤੇ ਸੁਣਵਾਈ ਕਰਨ ਤੋਂ ਬਾਅਦ, ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐਨਵੀ ਅੰਜਾਰੀਆ ਦੀ ਤਿੰਨ ਮੈਂਬਰੀ ਬੈਂਚ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।