Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗਜ਼ਟਿਡ ਛੁੱਟੀ ਨਾ ਹੋਣ ਕਾਰਨ ਆਮ ਵਾਂਗ ਖੁੱਲ੍ਹੇ ਰਹਿਣਗੇ ਸਕੂਲ ਤੇ ਕਾਲਜ

ਗਜ਼ਟਿਡ ਛੁੱਟੀ ਨਾ ਹੋਣ ਕਾਰਨ ਆਮ ਵਾਂਗ ਖੁੱਲ੍ਹੇ ਰਹਿਣਗੇ ਸਕੂਲ ਤੇ ਕਾਲਜ

ਪੰਜਾਬ ਵਾਸੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ 1 ਸਤੰਬਰ ਦਿਨ ਸੋਮਵਾਰ ਨੂੰ ਪੰਜਾਬ ਵਿੱਚ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 1 ਸਤੰਬਰ ਨੂੰ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਸਰਕਾਰ ਨੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਕੂਲ ਅਤੇ ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ।

ਦੱਸ ਦੇਈਏ ਕਿ ਇਸ ਸੂਚੀ ਵਿਚ ਕੁੱਲ੍ਹ 28 ਛੁੱਟੀਆਂ ਸ਼ਾਮਲ ਹਨ ਤੇ ਸਰਕਾਰੀ ਮੁਲਾਜ਼ਮ ਇਨ੍ਹਾਂ ਵਿਚੋਂ ਕੋਈ 2 ਛੁੱਟੀਆਂ ਲੈ ਸਕਦੇ ਹਨ। 1 ਸਤੰਬਰ ਨੂੰ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ, ਜਿਸ ਕਾਰਨ ਇਸ ਦਿਨ ਸਕੂਲ-ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ 1 ਸਤੰਬਰ ਦੀ ਛੁੱਟੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।