Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸ਼ਰਾਬ ਪੀਣ ਤੋਂ ਰੋਕਣ ‘ਤੇ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ

ਸ਼ਰਾਬ ਪੀਣ ਤੋਂ ਰੋਕਣ ‘ਤੇ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ

ਰੋਪੜ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਪਤੀ ਨੂੰ ਪਤਨੀ ਨੇ ਸ਼ਰਾਬ ਪੀਣ ਤੋਂ ਰੋਕਿਆ ਤਾਂ ਪਤੀ ਨੇ ਪਤਨੀ ਦਾ ਗਲਾ ਘੁੱਟ ਉਸ ਦਾ ਕਤਲ ਕਰ ਦਿੱਤਾ ਤੇ ਮਗਰੋਂ ਉਸ ਦੀ ਲਾਸ਼ ਨੂੰ ਬੋਰੀ ਵਿੱਚ ਭਰ ਕੇ ਨਹਿਰ ਵਿਚ ਸੁੱਟ ਦਿੱਤੀ। ਸ਼ਰਾਬ ਪੀਣ ਦੇ ਆਦੀ ਕਮਲਜੀਤ ਸਿੰਘ ਨੇ ਪਤਨੀ ਰਾਜ ਕੌਰ ਦਾ ਗਲਾ ਘੋਟ ਕੇ ਕਤਲ ਕਰ ਦਿੱਤਾ। ਲਾਸ਼ ਨੂੰ ਬੈਗ ਵਿੱਚ ਪਾ ਕੇ ਰੋਪੜ ਜਿਲੇ ਦੇ ਡੁਗਰੀ ਕੋਟਲੀ ਪਿੰਡ ਦੇ ਕੋਲ ਨਹਿਰ ਵਿੱਚ ਸੁੱਟ ਦਿੱਤੀ। ਰਾਜ ਕੌਰ ਦੇ ਭਰਾ ਕੁਲਦੀਪ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਕਮਲਜੀਤ ਨੇ ਕਤਲ ਮਗਰੋਂ ਸਬੂਤ ਮਿਟਾਉਣ ਦੀ ਵੀ ਕੋਸ਼ਿਸ਼ ਕੀਤੀ।

ਰਾਜ ਕੌਰ ਦੇ ਭਰਾ ਨੇ ਦੱਸਿਆ ਕਿ ਜਦੋਂ ਮੈਂ ਕੁਲਦੀਪ ਸਿੰਘ ਤੋਂ ਪੁੱਛਿਆ ਕਿ ਉਸਦੀ ਭੈਣ ਕਿੱਥੇ ਹੈ ਤਾਂ ਉਸ ਨੇ ਦੱਸਿਆ ਕਿ ਰਾਜ ਕੌਰ ਘਰ ਛੱਡ ਕੇ ਕਿਤੇ ਚਲੀ ਗਈ ਹੈ ਪਰ ਰਾਜ ਕੌਰ ਦੇ ਭਰਾ ਨੂੰ ਸ਼ੱਕ ਹੋਇਆ ਕਿ ਕਮਲਜੀਤ ਝੂਠ ਬੋਲ ਰਿਹਾ ਹੈ। ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ ਜਦੋਂ ਪੁਲਿਸ ਨੇ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਸਾਰਾ ਰਾਜ ਖੋਲ ਦਿੱਤਾ। ਰਾਜ ਕੌਰ ਦਾ 2023 ਵਿੱਚ ਖਰੜ ਦੇ ਦਸ਼ਮੇਸ਼ ਨਗਰ ਦੇ ਵਿੱਚ ਹੋਇਆ ਸੀ ਵਿਆਹ ਤੋਂ ਬਾਅਦ ਕਮਲਜੀਤ ਸ਼ਰਾਬ ਪੀਣ ਦਾ ਆਦੀ ਸੀ।