ਅਮਰੀਕਾ ਦੇ ਫਲੋਰੀਡਾ ‘ਚ ਪੰਜਾਬੀ ਟਰੱਕ ਡਰਾਈਵਰ ਵੱਲੋਂ ਗਲਤ ਯੂ-ਟਰਨ ਲੈਣ ਕਾਰਨ ਇੱਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਇੱਕ ਕਾਰ ਟਰੱਕ ਨਾਲ ਟਕਰਾ ਗਈ ਤੇ ਕਾਰ ਸਵਾਰ ਤਿੰਨਾਂ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਮਰੀਕੀ ਸਰਕਾਰ ਨੇ ਹੁਣ ਵਿਦੇਸ਼ੀ ਕਮਰਸ਼ੀਅਲ ਟਰੱਕ ਡਰਾਈਵਰਾਂ ਦੇ ਵੀਜ਼ੇ ‘ਤੇ ਰੋਕ ਲਗਾ ਦਿੱਤੀ ਹੈ।
ਹੁਣ ਇਸ ਮਾਮਲੇ ‘ਚ ਮਰਹੂਮ ਪੰਜਾਬ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੋਰ ਸਿੱਧੂ ਮੁਲਜ਼ਮ ਟਰੱਕ ਡਰਾਈਵਰ ਹਰਜਿੰਦਰ ਸਿੰਘ ਦੇ ਹੱਕ ‘ਚ ਖੜ੍ਹੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਹਰਜਿੰਦਰ ਨੇ ਇਹ ਗਲਤੀ ਜਾਣ-ਬੁੱਝ ਕੇ ਨਹੀਂ ਕੀਤੀ। ਇਹ ਇੱਕ ਹਾਦਸਾ ਸੀ। ਬਲਕੋਰ ਸਿੱਧੂ ਨੇ ਅਪੀਲ ਕੀਤੀ ਹੈ ਕਿ ਪੰਜਾਬੀ ਤੇ ਭਾਰਤੀ ਭਾਈਚਾਰਾ ਹਰਜਿੰਦਰ ਦੀ ਮਦਦ ਲਈ ਅੱਗੇ ਆਵੇ ਤਾਂ ਜੋ ਮੁਸ਼ਕਿਲ ਸਮੇਂ ‘ਚ ਉਸ ਨੂੰ ਕਾਨੂੰਨੀ ਤੇ ਆਰਥਿਕ ਸਜ਼ਾ ਮਿਲ ਸਕੇ।
