Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਲੰਬਾ ਲੱਗ ਗਿਆ ਜਾਮ

ਜਲੰਧਰ ਦੇ ਪਠਾਨਕੋਟ ਫਲਾਈਓਵਰ ‘ਤੇ 6 ਵਾਹਨਾਂ ਦੀ ਟੱਕਰ ਹੋ ਗਈ। ਇਸ ਘਟਨਾ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 3 ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਖ਼ਰਾਬ ਟਰੱਕ ਸੜਕ ਕਿਨਾਰੇ ਖੜ੍ਹੇ ਹੋਣ ਕਾਰਨ ਇਹ ਹਾਦਸਾ ਵਾਪਰਿਆ। ਘਟਨਾ ‘ਚ ਇੱਕ ਤੋਂ ਬਾਅਦ ਇੱਕ ਕਰਦੇ 6 ਵਾਹਨ ਆਪਸ ‘ਚ ਟਕਰਾ ਗਏ।

ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਲੰਬਾ ਜਾਮ ਲੱਗ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਸੜਕ ਸਰੱਖਿਆ ਫੋਰਸ (ਐਸਐਸਐਫ) ਨੇ ਟਰੈਫ਼ਿਕ ਨੂੰ ਸਰਵਿਸ ਰੋਡ ‘ਤੇ ਡਾਇਵਰਟ ਕੀਤਾ ਤੇ ਥਾਣਾ 8 ਪੁਲਿਸ ਨੂੰ ਸੂਚਨਾ ਦਿੱਤੀ।

ਜਾਣਕਾਰੀ ਦਿੰਦੇ ਹੋਏ ਐਸਐਸਐਫ ਕਾਂਸਟੇਬਲ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ ਸੀ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਲੰਬਾ ਜਾਮ ਲੱਗਿਆ ਹੋਇਆ ਸੀ। ਸੜਕ ਕਿਨਾਰੇ ਇੱਕ ਖਰਾਬ ਟਰੱਕ (ਐਚਆਰ 58ਈ 6062) ਖੜਾ ਸੀ। ਇਸ ਨੂੰ ਇੱਕ ਹੋਰ ਟਰੱਕ ਚਾਲਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਹ ਟਰੱਕ ਵਿਪਨ ਕੁਮਾਰ ਨਾਮ ਦਾ ਚਾਲਕ ਚਲਾ ਰਿਹਾ ਸੀ।

ਇਸ ਤੋਂ ਬਾਅਦ ਪਿੱਛੇ ਤੋਂ ਆਰਟਿਗਾ ਤੇ ਫਿਰ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ। ਲੋਕ ਅਜੇ ਸੰਭਲ ਹੀ ਰਹੇ ਸਨ ਕਿ ਇੱਕ ਹੋਰ ਟਰੱਕ ਚਾਲਕ ਆਇਆ ਤੇ ਕਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਟਰੱਕ ਟੱਪ ਕੇ ਦੂਸਰੀ ਸੜਕ ‘ਤੇ ਚਲਾ ਗਿਆ, ਜਿੱਥੇ ਉਸ ਨੇ ਬਾਈਕ ਸਵਾਰ ਨੂੰ ਕੁਚਲ ਦਿੱਤਾ। ਬਾਈਕ ਸਵਾਰ ਦੀ ਪਹਿਚਾਣ ਬੰਟੀ ਨਿਵਾਸੀ ਕਰਤਾਰਪੁਰ ਵਜੋਂ ਹੋਈ ਹੈ। ਇਸ ਹਾਦਸੇ ਜ਼ਖ਼ਮੀਆਂ ਦੀ ਪਹਿਚਾਣ ਅਨਿਲ ਨਿਵਾਸੀ ਹਿਮਾਚਲ ਪ੍ਰਦੇਸ਼, ਅਰਜੁਨ ਨਿਵਾਸੀ ਬਟਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਡਿਵਾਇਡਰ ਟੱਪ ਕੇ ਮੋਟਰਸਾਈਕਲ ਸਵਾਰ ਨੂੰ ਕੁਚਲਣ ਵਾਲਾ ਟਰੱਕ ਡਿਵਾਇਡਰ ਨਸ਼ੇ ‘ਚ ਸੀ। ਉਸ ਨੂੰ ਥਾਣਾ 8 ਦੇ ਹਵਾਲੇ ਕਰ ਦਿੱਤਾ ਗਿਆ ਹੈ। ਮੁਲਜ਼ਮ ਡਰਾਈਵਰ ਦੀ ਪਹਿਚਾਣ ਗੁਰਭੇਨ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ਤੋਂ ਬਾਅਦ ਮੌਕੇ ਤੋਂ ਇੱਕ ਕਾਰ ਚਾਲਕ ਵੀ ਫਰਾਰ ਹੋ ਗਿਆ ਹੈ। ਪੁਲਿਸ ਨੇ ਕਾਰ ਚਾਲਕ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।