Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਨਸ਼ਾ ਤਸਕਰੀ ਵਿੱਚ ਸ਼ਾਮਲ 6 ਦੋਸ਼ੀ ਗ੍ਰਿਫ਼ਤਾਰ – 1 ਕਿਲੋ ਭੁੱਕੀ ਅਤੇ 117 ਗ੍ਰਾਮ ਹੈਰੋਇਨ ਬਰਾਮਦ

ਨਸ਼ਾ ਤਸਕਰੀ ਵਿੱਚ ਸ਼ਾਮਲ 6 ਦੋਸ਼ੀ ਗ੍ਰਿਫ਼ਤਾਰ – 1 ਕਿਲੋ ਭੁੱਕੀ ਅਤੇ 117 ਗ੍ਰਾਮ ਹੈਰੋਇਨ ਬਰਾਮਦ

ਜਲੰਧਰ, ਸ਼ਹਿਰ ਵਿੱਚ ਨਸ਼ੇ ਸੰਬੰਧੀ ਗਤੀਵਿਧੀਆਂ ‘ਤੇ ਰੋਕ ਲਗਾਉਣ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੋਰਾਨ ਪੁਲਿਸ ਵਲੋਂ 1 ਕਿਲੋ ਭੁੱਕੀ ਅਤੇ 117 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ, ਸ਼੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਦੇ ਉਦੇਸ਼ ਅਧੀਨ ਜਲੰਧਰ ਪੁਲਿਸ ਵਲੋਂ ਪੁਲਿਸ ਸਟੇਸ਼ਨਾਂ ਦੀਆਂ ਟੀਮਾਂ ਬਣਾ ਕੇ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਹਾਲੀਆ ਕਾਰਵਾਈ ਦੌਰਾਨ NDPS Act ਅਧੀਨ 4 ਮੁਕੱਦਮੇ ਦਰਜ ਕਰਕੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਦੇ ਕਬਜ਼ੇ ਵਿੱਚੋਂ 1 ਕਿਲੋ ਭੁੱਕੀ ਅਤੇ 117 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀ.ਪੀ. ਜਲੰਧਰ ਨੇ ਕਿਹਾ ਕਿ ਉਪਰੋਕਤ ਕਾਰਵਾਈਆਂ ਦੌਰਾਨ ਥਾਣਾ ਸਦਰ ਦੀ ਪੁਲਿਸ ਟੀਮ ਵਲੋਂ 1 ਦੋਸ਼ੀ ਨੂੰ 1 ਕਿਲੋ ਭੁੱਕੀ ਅਤੇ ਥਾਣਾ ਬਸਤੀ ਬਾਵਾ ਖੇਲ ਵਲੋਂ 2 ਦੋਸ਼ੀਆਂ ਨੂੰ 7 ਗ੍ਰਾਂਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸੇ ਤਰ੍ਹਾਂ, ਕਰਾਇਮ ਬ੍ਰਾਂਚ ਜਲੰਧਰ ਦੀ ਪੁਲਿਸ ਟੀਮ ਵਲੋਂ ਇੱਕ ਮਹਿਲਾ ਡਰੱਗ ਪੈਡਲਰ ਨੂੰ 100 ਗ੍ਰਾਮ ਹੈਰੋਇਨ ਅਤੇ ਸ਼ਪੈਸ਼ਲ ਸੈਲ ਦੀ ਪੁਲਿਸ ਟੀਮ ਵਲੋਂ 2 ਦੋਸ਼ੀਆਂ ਨੂੰ 10 ਗ੍ਰਾਂਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਉਹਨਾਂ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਸ਼ਹਿਰ ਵਿੱਚ ਡਰੱਗ ਮਾਫੀਆ ਦੇ ਜਾਲ ਨੂੰ ਖਤਮ ਕਰਨ ਵੱਲ ਇਕ ਮਹੱਤਵਪੂਰਨ ਕਦਮ ਹਨ।

ਇਸ ਦੌਰਾਨ, ਨਸ਼ੇ ਦੇ ਆਦੀ 6 ਵਿਅਕਤੀਆਂ ਨੂੰ ਪੁਨਰਵਾਸ ਅਤੇ ਇਲਾਜ ਲਈ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।