Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਵਿਚ ਮੁੜ ਵਧਣਗੀਆਂ ਛੁੱਟੀਆਂ!

ਪੰਜਾਬ ਵਿਚ ਮੁੜ ਵਧਣਗੀਆਂ ਛੁੱਟੀਆਂ!

ਪੰਜਾਬ ਵਿਚ ਹੜ੍ਹਾਂ ਦਾ ਕਹਿਰ ਜਾਰੀ ਹੈ ਅਤੇ ਸਮੁੱਚੇ ਸੂਬੇ ਨੂੰ ਹੜ੍ਹਾਂ ਨੇ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਸਕੂਲਾਂ-ਕਾਲਜਾਂ ਵਿਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਸਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਸੀ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲਾਂ/ ਕਾਲਜਾਂ/ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 7 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।ਸਰਕਾਰ ਦੇ ਹੁਕਮਾਂ ਮੁਤਾਬਕ ਸਕੂਲ ਅੱਠ ਸਤੰਬਰ ਸੋਮਵਾਰ ਖੁੱਲ੍ਹਣੇ ਹਨ। ਪਰ ਪੰਜਾਬ ਵਿਚ ਬਣੀ ਮੌਜੂਦਾ ਸਥਿਤੀ ਇਸ਼ਾਰਾ ਕਰ ਰਹੀ ਹੈ ਕਿ ਛੁੱਟੀਆਂ ਵਿਚ ਮੁੜ ਵਾਧਾ ਕੀਤਾ ਜਾ ਸਕਦਾ ਹੈ। ਕਿਉਂਕਿ ਹੜ੍ਹਾਂ ਦੀ ਲਪੇਟ ਵਿਚ ਆਏ ਇਲਾਕਿਆਂ ਵਿਚ ਅਜੇ ਵੀ ਪਾਣੀ ਭਰਿਆ ਹੋਇਆ ਹੈ। ਕਈ ਸਕੂਲ ਵੀ ਹੜ੍ਹਾਂ ਦੇ ਲਪੇਟ ਵਿਚ ਆਏ ਹੋਏ ਹਨ। ਇਸ ਵਿਚਾਲੇ ਚਰਚਾ ਹੈ ਕਿ ਸਰਕਾਰ ਹੜ੍ਹ ਦੀ ਲਪੇਟ ਵਿਚ ਆਏ ਇਲਾਕਿਆਂ ਦੇ ਸਕੂਲਾਂ ਦੀਆਂ ਛੁੱਟੀਆਂ ਹੋ ਵਧਾ ਸਕਦੀ ਹੈ। ਹਾਲਾਂਕਿ ਕੁਝ ਖੇਤਰਾ, ਖਾਸ ਕਰਕੇ ਸ਼ਹਿਰੀ ਇਲਾਕਿਆਂ ਵਿਚ ਸਕੂਲ ਖੋਲ੍ਹੇ ਜਾ ਸਕਦੇ ਹਨ। ਇਸ ਬਾਰੇ ਕੋਈ ਅਧਿਕਾਰਿਤ ਜਾਣਕਾਰੀ ਨਹੀਂ ਆਈ ਹੈ। ਪਰ ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨ ਮੀਂਹ ਦੀ ਚਿਤਾਵਨੀ ਨੂੰ ਵੇਖਦੇ ਹੋਏ ਸਰਕਾਰ ਅੱਜ ਸ਼ਾਮ ਜਾਂ ਕੱਲ੍ਹ ਕੋਈ ਹੁਕਮ ਜਾਰੀ ਕਰ ਸਕਦੀ ਹੈ।