Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਬਿਮਾਰੀਆਂ ਦੀ ਰੋਕਥਾਮ ਲਈ ਫੀਲਡ ’ਚ ਡਟੀਆਂ ਜਲੰਧਰ ਪ੍ਰਸ਼ਾਸਨ ਦੀਆਂ ਟੀਮਾਂ

ਬਿਮਾਰੀਆਂ ਦੀ ਰੋਕਥਾਮ ਲਈ ਫੀਲਡ ’ਚ ਡਟੀਆਂ ਜਲੰਧਰ ਪ੍ਰਸ਼ਾਸਨ ਦੀਆਂ ਟੀਮਾਂ

ਜਲੰਧਰ, 6 ਸਤੰਬਰ : ਮੌਜੂਦਾ ਸਥਿਤੀ ਦੇ ਮੱਦੇਨਜ਼ਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਤਿਆਤ ਦੇ ਤੌਰ ’ਤੇ ਰੋਕਥਾਮ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਨਗਰ ਨਿਗਮ ਜਲੰਧਰ ਅਤੇ ਨਗਰ ਕੌਂਸਲਾਂ ਦੀਆਂ ਟੀਮਾਂ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਕਰਵਾਈ ਜਾ ਰਹੀ ਹੈ, ਜਿਸ ਨਾਲ ਮੱਛਰ ਆਦਿ ਦੇ ਫੈਲਾਅ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਐਂਟੀ ਲਾਰਵਾ ਛਿੜਕਾਅ ਵੀ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਵੀ ਪ੍ਰਭਾਵਿਤ ਇਲਾਕਿਆਂ ਦੀ ਪਛਾਣ ਕਰਕੇ ਫੌਗਿੰਗ ਅਤੇ ਐਂਟੀ ਲਾਰਵਾ ਦਾ ਛਿੜਕਾਅ ਕੀਤਾ ਜਾ ਰਿਹਾ ਹੈ।ਡਾ. ਅਗਰਵਾਲ ਨੇ ਦੱਸਿਆ ਕਿ ਗੰਦੇ ਪਾਣੀ ਅਤੇ ਕੀਟਾਣੂਆਂ ਕਾਰਨ ਅਕਸਰ ਬਿਮਾਰੀਆਂ ਫੈਲਣ ਦਾ ਡਰ ਹੁੰਦਾ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਵਧਾਨੀ ਵਰਤਦਿਆਂ ਪਹਿਲਾਂ ਹੀ ਪਾਣੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਕਾਸੀ, ਨਿਕਾਸੀ ਨਾਲਿਆਂ/ਨਾਲੀਆਂ ਤੇ ਸੀਵਰੇਜ ਸਿਸਟਮ ਦੀ ਸਫਾਈ, ਐਂਟੀ ਲਾਰਵਾ ਦਾ ਛਿੜਕਾਅ, ਫੌਗਿੰਗ ਤੋਂ ਇਲਾਵਾ ਹੋਰ ਰੋਕਥਾਮ ਯਤਨਾਂ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਬੰਧਤ ਵਿਭਾਗਾਂ ਨੂੰ ਪਹਿਲਾਂ ਹੀ ਆਦੇਸ਼ ਜਾਰੀ ਕਰ ਦਿੱਤੇ ਗਏ ਸਨ।ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਨਾਗਰਿਕਾਂ ਦੀ ਸਿਹਤ ਸੁਰੱਖਿਆ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ, ਜਿਸ ਦੇ ਲਈ ਪ੍ਰਸ਼ਾਸਨ ਦੀਆਂ ਟੀਮਾਂ ਫੀਲਡ ਵਿੱਚ ਲਗਾਤਾਰ ਡਟੀਆਂ ਹੋਈਆਂ ਹਨ।

——-