Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਗੈਂਗਸਟਰ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

ਗੈਂਗਸਟਰ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

ਬਰੇਲੀ ਵਿੱਚ ਬਾਲੀਵੁੱਡ ਅਦਾਕਾਰਾ ਦਿਸ਼ਾ ਪਾਟਨੀ ਦੇ ਘਰ ਗੋਲੀਬਾਰੀ ਹੋਈ ਹੈ, ਜਿਸਦੀ ਜ਼ਿੰਮੇਵਾਰੀ ਰੋਹਿਤ ਗੋਦਾਰਾ ਅਤੇ ਗੋਲਡੀ ਬਰਾੜ ਗੈਂਗ ਨੇ ਲਈ ਹੈ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ ਹੈ। ਇੱਕ ਸੋਸ਼ਲ ਮੀਡੀਆ ਪੋਸਟ ਵਿੱਚ, ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਪੋਸਟ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਰੋਹਿਤ ਗੋਦਾਰਾ ਤੇ ਗੋਲਡੀ ਬਰਾੜ ਗੈਂਗ ਨੇ ਦਿਸ਼ਾ ਪਾਟਨੀ ਦੇ ਘਰ ਫਾਈਰਿੰਗ ਦੀ ਜ਼ਿੰਮੇਵਾਰੀ ਲਈ ਹੈ। ਇੱਕ ਵਾਇਰਲ ਪੋਸਟ ਵਿੱਚ, ਇਲਜ਼ਾਮ ਲਗਾਇਆ ਗਿਆ ਹੈ ਕਿ ਇਹ ਗੋਲੀਬਾਰੀ ਸੰਤ ਪ੍ਰੇਮਾਨੰਦ ਮਹਾਰਾਜ ਪ੍ਰਤੀ “ਅਪਮਾਨ” ਦੇ ਜਵਾਬ ਵਿੱਚ ਕੀਤੀ ਗਈ ਸੀ। ਪੋਸਟ ਵਿੱਚ ਲਿਖਿਆ ਹੈ, ਮੈਂ ਵੀਰੇਂਦਰ ਚਰਨ, ਮਹਿੰਦਰ ਸਰਨ (ਡੇਲਾਨਾ) ਹਾਂ। ਭਰਾਵੋ, ਅੱਜ ਖੁਸ਼ਬੂ ਪਟਾਨੀ, ਦਿਸ਼ਾ ਪਾਟਨੀ ਦੇ ਘਰ (ਵਿਲਾ ਨੰਬਰ 40, ਸਿਵਲ ਲਾਈਨਜ਼, ਬਰੇਲੀ, ਉੱਤਰ ਪ੍ਰਦੇਸ਼) ‘ਤੇ ਜੋ ਫਾਈਰਿੰਗ ਹੋਈ ਹੈ ਉਹ ਸਾਡੇ ਦੁਆਰਾ ਕੀਤੀ ਗਈ ਹੈ।
ਉਨ੍ਹਾਂ ਨੇ ਸਾਡੇ ਸਤਿਕਾਰਯੋਗ ਸੰਤਾਂ (ਪ੍ਰੇਮਾਨੰਦ ਜੀ ਮਹਾਰਾਜ ਅਤੇ ਅਨਿਰੁਧਚਾਰੀਆ ਜੀ ਮਹਾਰਾਜ) ਦਾ ਅਪਮਾਨ ਕੀਤਾ ਹੈ। ਉਨ੍ਹਾਂ ਨੇ ਸਾਡੇ ਸਨਾਤਨ ਧਰਮ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਸਾਡੇ ਦੇਵਤਿਆਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਸਿਰਫ਼ ਇੱਕ ਟ੍ਰੇਲਰ ਸੀ।  ਅਸੀਂ ਆਪਣੇ ਧਰਮ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹਾਂ। ਅਸੀਂ ਕਦੇ ਵੀ ਪਿੱਛੇ ਨਹੀਂ ਹਟਾਂਗੇ।