Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਤੇ ਸੂਬੇ ’ਚ ਆਮ ਵਰਗੇ ਹਾਲਾਤ ਬਹਾਲ ਕਰਨ ਲਈ ਦਿਨ-ਰਾਤ ਜੁਟੀ ਪੰਜਾਬ ਸਰਕਾਰ : ਅੰਮ੍ਰਿਤਪਾਲ ਸਿੰਘ

ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਤੇ ਸੂਬੇ ’ਚ ਆਮ ਵਰਗੇ ਹਾਲਾਤ ਬਹਾਲ ਕਰਨ ਲਈ ਦਿਨ-ਰਾਤ ਜੁਟੀ ਪੰਜਾਬ ਸਰਕਾਰ : ਅੰਮ੍ਰਿਤਪਾਲ ਸਿੰਘ

ਜਲੰਧਰ, 15 ਸਤੰਬਰ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਅਤੇ ਸੂਬੇ ਵਿੱਚ ਆਮ ਵਰਗੇ ਹਾਲਾਤ ਬਹਾਲ ਕਰਨ ਲਈ ਦਿਨ-ਰਾਤ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਜੰਗੀ ਪੱਧਰ ’ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੜ੍ਹ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ। ਚੇਅਰਮੈਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੜਕਾਂ ਅਤੇ ਬੁਨਿਆਦੀ ਢਾਂਚੇ ਦੀ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਜਲਦ ਤੋਂ ਜਲਦ ਆਮ ਸਥਿਤੀ ਬਹਾਲ ਕੀਤੀ ਜਾ ਸਕੇ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹੋਏ ਨੁਕਸਾਨ ਭਰਪਾਈ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।