Business Khas

Latest news
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਬਣੇ ਰਾਮ ਮੰਦਰ ਦੇ ਪਹਿਲੇ CEO ਗੁਰਦਾਸਪੁਰ ‘ਚ ਕਾਂਸਟੇਬਲ ਨਾਲ ਕੁੱਟਮਾਰ ਮਾਮਲੇ ‘ਚ 5 ਖ਼ਿਲਾਫ਼ ਕੇਸ ਦਰਜ ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ
You are currently viewing ਸੰਤ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਵਲੋਂ ਮੰਡਾਲਾ ਛੰਨਾ ‘ਚ 24 ਘੰਟੇ ਰੱਖੀ ਜਾ ਰਹੀ ਹੈ ਨਿਗਰਾਨੀ

ਸੰਤ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਵਲੋਂ ਮੰਡਾਲਾ ਛੰਨਾ ‘ਚ 24 ਘੰਟੇ ਰੱਖੀ ਜਾ ਰਹੀ ਹੈ ਨਿਗਰਾਨੀ

ਜਲੰਧਰ, 15 ਸਤੰਬਰ : ਜਲੰਧਰ ਪ੍ਰਸ਼ਾਸਨ ਵਲੋਂ ਪਿੰਡ ਮੰਡਾਲਾ ਛੰਨਾ ਨੇੜੇ ਧੁੱਸੀ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਲਈ ਫੌਜ ਦੀ ਸਹਾਇਤਾ ਲਈ ਜਾਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਡੀ.ਐਮ. ਸ਼ਾਹਕੋਟ ਸ਼ੁਭੀ ਆਂਗਰਾ ਅਤੇ ਡੀ.ਐਸ.ਪੀ. ਓਂਕਾਰ ਸਿੰਘ ਸਮੇਤ ਧੁੱਸੀ ਬੰਨ੍ਹ ਨੂੰ ਮਜ਼ਬੂਤ ਕੀਤੇ ਜਾਣ ਵਾਲੇ ਸਥਾਨ ‘ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਵਲੋਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸੈਂਕੜੇ ਵਲੰਟੀਅਰਾਂ ਵਲੋਂ ਸੰਵੇਦਨਸ਼ੀਲ ਕੰ ਢੇ ਨੂੰ ਮਜ਼ਬੂਤ ਤੇ ਸੁਰੱਖਿਅਤ ਕਰਨ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਡਾ.ਅਗਰਵਾਲ ਲੇ ਦੱਸਿਆ ਕਿ ਸਾਰੀ ਸਥਿਤੀ ਨਿਗਰਾਨੀ ਹੇਠ ਹੈ ਅਤੇ ਆਰਮੀ ਦੇ ਤਾਇਨਾਤ ਹੋਣ ਨਾਲ ਵਾਧੂ ਮਨੁੱਖੀ ਸਾਧਨ ਅਤੇ ਤਕਨੀਕੀ ਮਦਦ ਮਿਲਣ ਨਾਲ ਚੱਲ ਰਹੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਫੌਜ ਦੀ ਸਰਗਰਮ ਭਾਗੀਦਾਰੀ ਬੰਨ੍ਹ ਨੂੰ ਮਜ਼ਬੂਤ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰੇਗੀ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਦੇ ਪੈਦਾ ਹੋਣ ਤੋਂ ਪਹਿਲਾਂ ਬੰਨ੍ਹ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ। ਸੰਤ ਸੀਚੇਵਾਲ ਨੇ ਸਭ ਵਰਗਾਂ ਦੇ ਲੋਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਫੌਜ ਵਲੋਂ ਮੋਢੇ ਨਾਲ ਮੋਢਾ ਜੋੜ ਕੇ ਬੰਨ੍ਹ ਦੀ ਹੋਰ ਮਜ਼ਬੂਤੀ ਲਈ ਕੰਮ ਕੀਤਾ ਜਾ ਰਿਹਾ ਹੈ। ਸੰਤ ਸੀਚੇਵਾਲ ਅਤੇ ਡਾ. ਅਗਰਵਾਲ ਵਲੋਂ ਭਰੋਸਾ ਦਿੱਤਾ ਗਿਆ ਕਿ ਇਲਾਕੇ ਵਿੱਚ ਕਿਸੇ ਵੀ ਹੜ੍ਹਾਂ ਵਰਗੀ ਸਥਿਤੀ ਨੂੰ ਰੋਕਣ ਲਈ ਸਮੇਂ ਸਿਰ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰ ਲਿਆ ਜਾਵੇਗਾ। ਉਨ੍ਹਾਂ ਔਖੀ ਘੜੀ ਤੋਂ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਭਰੋਸਾ ਦੁਆਇਆ ਕਿ ਪਿੰਡਾਂ ਦੀ ਸੁਰੱਖਿਆ ਲਈ ਹਰ ਸੰਭਵ ਉਪਰਾਲਿਆਂ ਨੂੰ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ।