Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
You are currently viewing ਪ੍ਰਵਾਸੀ ਮਜ਼ਦੂਰਾਂ ਸੰਬੰਧੀ 10 ਪੰਚਾਇਤਾਂ ਦੀ ਐਮਰਜੈਂਸੀ ਮੀਟਿੰਗ, ਕੀਤਾ ਪ੍ਰਵਾਸੀਆਂ ਦਾ ਬਾਈਕਾਟ

ਪ੍ਰਵਾਸੀ ਮਜ਼ਦੂਰਾਂ ਸੰਬੰਧੀ 10 ਪੰਚਾਇਤਾਂ ਦੀ ਐਮਰਜੈਂਸੀ ਮੀਟਿੰਗ, ਕੀਤਾ ਪ੍ਰਵਾਸੀਆਂ ਦਾ ਬਾਈਕਾਟ

ਹੁਸ਼ਿਆਰਪੁਰ ‘ਚ 5 ਸਾਲਾਂ ਬੱਚੇ ਨੂੰ ਅਗਵਾ ਤੇ ਕਤਲ ਤੋਂ ਬਾਅਦ, ਸੂਬੇ ਭਰ ‘ਚ ਪ੍ਰਵਾਸੀਆਂ ਵਿਰੁੱਧ ਗੁੱਸਾ ਭੜਕ ਉੱਠਿਆ ਹੈ। ਕਈ ਪਿੰਡਾਂ ਦੀਆਂ ਪੰਚਾਇਤਾਂ ਨੇ ਪ੍ਰਵਾਸੀਆਂ ਨੂੰ ਇਲਾਕੇ ‘ਚੋਂ ਕੱਢਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ, ਆਦਮਪੁਰ ਦੇ ਨੇੜੇ ਇੱਕ ਪਿੰਡ ਡਰੋਲੀ ਕਲਾਂ ‘ਚ, ਪ੍ਰਵਾਸੀ ਮਜ਼ਦੂਰਾਂ ਸੰਬੰਧੀ ਇਲਾਕੇ ਦੀਆਂ 10 ਪੰਚਾਇਤਾਂ ਦੀ ਇੱਕ ਐਮਰਜੈਂਸੀ ਮੀਟਿੰਗ ਹੋਈ। ਇਸ ਮੀਟਿੰਗ ‘ਚ ਪ੍ਰਵਾਸੀਆਂ ਖਿਲਾਫ਼ ਕਈ ਵੱਡੇ ਫੈਸਲਾ ਲਏ ਗਿਆ। ਮੀਟਿੰਗ ‘ਚ ਕਈ ਪਿੰਡਾਂ ਦੀਆਂ ਪੰਚਾਇਤਾਂ ਨੇ ਹਿੱਸਾ ਲਿਆ ਤੇ ਕਈ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਮੀਟਿੰਗ ‘ਚ ਫੈਸਲਾ ਕੀਤਾ ਗਿਆ ਕਿ ਪ੍ਰਵਾਸੀਆਂ ਨੂੰ ਆਧਾਰ ਕਾਰਡ ਤੇ ਵੋਟਰ ਕਾਰਡ ਜਾਰੀ ਨਹੀਂ ਕੀਤੇ ਜਾਣਗੇ। ਜਿਨ੍ਹਾਂ ਲੋਕਾਂ ਦੀਆਂ ਪਹਿਲਾਂ ਹੀ ਆਪਣੀਆਂ ਵੋਟਾਂ ਹਨ, ਉਨ੍ਹਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਕਿਸੇ ਵੀ ਪ੍ਰਵਾਸੀ ਨੂੰ ਰਾਤ ਨੂੰ ਪਿੰਡ ਦੇ ਆਲੇ-ਦੁਆਲੇ ਜਾਂ ਚੌਰਾਹਿਆਂ ‘ਤੇ ਘੁੰਮਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਚਾਇਤਾਂ ਨੇ ਇਹ ਵੀ ਫੈਸਲਾ ਕੀਤਾ ਕਿ ਪਿੰਡ ਦੇ ਅੰਦਰ ਕਿਸੇ ਵੀ ਤਿਉਹਾਰ ਲਈ ਪ੍ਰਵਾਸੀਆਂ ਨੂੰ ਕੋਈ ਜਗ੍ਹਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਕੋਈ ਵੀ ਪਿੰਡ ਵਾਸੀ ਆਪਣੀ ਜਾਇਦਾਦ ਜਾਂ ਘਰ ਪ੍ਰਵਾਸੀਆਂ ਨੂੰ ਨਹੀਂ ਵੇਚੇਗਾ। ਜੇਕਰ ਕੋਈ ਅਜਿਹਾ ਕਰਦਾ ਹੈ, ਤਾਂ ਉਹ ਜ਼ਿੰਮੇਵਾਰ ਹੋਵੇਗਾ। ਇਸ ਮੌਕੇ ਜਥੇਦਾਰ ਮਨੋਹਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ 25 ਤੋਂ 30 ਪਿੰਡਾਂ ਦੀ ਇੱਕ ਹੋਰ ਵੱਡੀ ਮੀਟਿੰਗ ਬੁਲਾਈ ਜਾਵੇਗੀ, ਜਿਸ ‘ਚ ਪ੍ਰਵਾਸੀ ਮਜ਼ਦੂਰਾਂ ਨਾਲ ਸਬੰਧਤ ਮੁੱਦਿਆਂ ‘ਤੇ ਅੱਗੇ ਦੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ।