Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕੀਤਾ ਜਾਗਰੂਕ

ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕੀਤਾ ਜਾਗਰੂਕ

ਜਲੰਧਰ, 21 ਸਤੰਬਰ : ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਰੁੜਕਾ ਕਲਾਂ ਵਿਖੇ ਸੀ.ਆਰ.ਐਮ. ਸਕੀਮ ਤਹਿਤ ਬਲਾਕ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਐਸ.ਡੀ.ਐਮ. ਫਿਲੌਰ ਪਰਲੀਨ ਕੌਰ ਬਰਾੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਐਸ.ਡੀ.ਐਮ. ਨੇ ਕੈਂਪ ਦੌਰਾਨ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਸਬਸਿਡੀ ’ਤੇ ਪ੍ਰਦਾਨ ਕੀਤੀ ਜਾਂਦੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਂਦਿਆਂ ਪਰਾਲੀ ਨੂੰ ਅੱਗ ਲਾਉਣ ਖਿਲਾਫ਼ ਵਿੱਢੀ ਮੁਹਿੰਮ ਵਿੱਚ ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਲਗਾਏ ਗਏ ਇਸ ਕੈਂਪ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਨੂਰਮਹਿਲ ਤੋਂ ਆਏ ਵਿਗਿਆਨੀ ਪ੍ਰਭਜੋਤ ਕੌਰ ਅਤੇ ਬਲਵੀਰ ਕੌਰ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਆਉਣ ਵਾਲੀ ਕਣਕ ਦੀ ਫ਼ਸਲ ਵਿੱਚ ਨਦੀਨਾਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ।
ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਮਨਦੀਪ ਨੇ ਕਿਸਾਨਾਂ ਨਾਲ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਖੇਤੀਬਾੜੀ ਵਿਸਥਾਰ ਅਫ਼ਸਰ ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਦੀ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਈ-ਕੇ.ਵਾਈ.ਸੀ. ਕੀਤੀ ਗਈ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਵੀ ਲਿਆ।