Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਬਣ ਰਹੇ ਮਾਡਲ ਮੁੜ ਵਸੇਬਾ ਕੇਂਦਰ ਦਾ ਕੰਮ ਮੁਕੰਮਲ

ਬਣ ਰਹੇ ਮਾਡਲ ਮੁੜ ਵਸੇਬਾ ਕੇਂਦਰ ਦਾ ਕੰਮ ਮੁਕੰਮਲ

ਜਲੰਧਰ, ਸ਼ੇਖੇ ਪਿੰਡ ਵਿਖੇ ਬਣ ਰਹੇ ਮਾਡਲ ਮੁੜ ਵਸੇਬਾ ਕੇਂਦਰ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਜਲਦ ਹੀ ਇਸਦਾ ਉਦਘਟਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਮੁੜ ਵਸੇਬਾ ਕੇਂਦਰ ਦਾ ਜਾਇਜ਼ਾ ਲੈਣ ਦੌਰਾਨ ਦਿੱਤੀ।
ਡਾ. ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡ ਸ਼ੇਖੇ ਵਿਖੇ ਅਤਿ-ਆਧੁਨਿਕ ਮੁੜ ਵਸੇਬਾ ਕੇਂਦਰ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸੰਨ ਫਾਉਂਡੇਸ਼ਨ ਦੇ ਸਹਿਯੋਗ ਨਾਲ ਇਥੇ ਜਿੰਮ ਅਤੇ ਲਾਇਬ੍ਰੇਰੀ ਦੀ ਸਹੂਲਤ ਤੋਂ ਇਲਾਵਾ ਕੁਕਿੰਗ ਕਲਾਸਾਂ, ਫੁੱਟਬਾਲ ਬਣਾਉਣ ਦੀ ਟ੍ਰੇਨਿੰਗ, ਕ੍ਰਿਕਟ ਬਾਲ ਬਣਾਉਣ ਦੀ ਟ੍ਰੇਨਿੰਗ, ਗਾਰਡਨਿੰਗ, ਮੋਬਾਈਲ ਰਿਪੇਅਰ ਅਤੇ ਇਲੈਕਟਰਿਕ ਰਿਪੇਅਰ ਦੇ ਕੋਰਸ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ।
ਡਾ. ਅਗਰਵਾਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਸਹੂਲਤਾਂ ਦਾ ਉਦੇਸ਼ ਨਸ਼ੇ ਦੇ ਆਦੀ ਵਿਅਕਤੀਆਂ ਦਾ ਮੁੜ ਵਸੇਬਾ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਬਦਲਾਅ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਇੱਕ ਹੋਰ ਮਹੱਤਵਪੂਰਣ ਮੀਲ ਪੱਥਰ ਸਾਬਤ ਹੋਵੇਗਾ।