Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਹੜ੍ਹ ਪੀੜਤਾਂ ਦੀ ਮਦਦ ਲਈ ਨਾਰਦਨ ਰੀਜਨ ਐਕਸਪੋਰਟਰ ਫੋਰਮ ਨੇ ਡਿਪਟੀ ਕਮਿਸ਼ਨਰ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ

ਹੜ੍ਹ ਪੀੜਤਾਂ ਦੀ ਮਦਦ ਲਈ ਨਾਰਦਨ ਰੀਜਨ ਐਕਸਪੋਰਟਰ ਫੋਰਮ ਨੇ ਡਿਪਟੀ ਕਮਿਸ਼ਨਰ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ

ਜਲੰਧਰ, 26 ਸਤੰਬਰ : ਹਾਲ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਜ਼ਿਲ੍ਹੇ ਦੇ ਵੱਖ-ਵੱਖ ਵਰਗਾਂ ਦੇ ਲੋਕ ਅੱਗੇ ਆ ਰਹੇ ਹਨ। ਇਸੇ ਕੜੀ ਤਹਿਤ ਨਾਰਦਨ ਰੀਜਨ ਐਕਸਪੋਰਟਰ ਫੋਰਮ ਵੱਲੋਂ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ 6 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਸੌਂਪਿਆ ਗਿਆ।ਇਸ ਮੌਕੇ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੰਦੀਪ ਰਿਸ਼ੀ, ਫੋਰਮ ਦੇ ਚੇਅਰਮੈਨ ਗੌਤਮ ਕਪੂਰ, ਵਾਈਸ ਪ੍ਰਧਾਨ ਕੁਮਾਰ ਵਾਸਨ ਅਤੇ ਆਨਰੇਰੀ ਸਕੱਤਰ ਗੁਨੀਤ ਰਾਣਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਮਨੁੱਖਤਾ ਦੀ ਸੇਵਾ ਲਈ ਫੋਰਮ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਵਿਚ ਬਹੁਤ ਸਾਰੇ ਲੋਕ ਘਰੋਂ ਬੇਘਰ ਹੋਏ ਹਨ, ਜਿਨ੍ਹਾਂ ਦੇ ਰਹਿਣ-ਸਹਿਣ, ਖਾਣ ਪੀਣ ਅਤੇ ਰੋਜ਼ਮਰਾ ਦੀਆਂ ਹੋਰ ਜ਼ਰੂਰਤਾਂ ਲਈ ਸਹਿਯੋਗ ਕਰਨਾ ਸਾਡਾ ਸਭ ਦਾ ਨੈਤਿਕ ਫਰਜ਼ ਹੈ।ਡਾ. ਅਗਰਵਾਲ ਨੇ ਕਿਹਾ ਕਿ ਫੋਰਮ ਦਾ ਇਹ ਯੋਗਦਾਨ ਹੋਰਨਾਂ ਨੂੰ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮਦਦ ਦਾ ਹੱਥ ਵਧਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਹੜ੍ਹ ਪੀੜਤਾਂ ਦੀ ਮਦਦ ਲਈ ਜੁਟੀ ਹੋਈ ਹੈ। ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ, ਦਾਨੀ ਸੱਜਣਾਂ ਵੱਲੋਂ ਵੀ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।