Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦੇਣਗੀਆਂ ਜਾਗਰੂਕਤਾ ਵੈਨਾਂ

ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦੇਣਗੀਆਂ ਜਾਗਰੂਕਤਾ ਵੈਨਾਂ

ਜਲੰਧਰ, 26 ਸਤੰਬਰ : ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 40 ਦਿਨਾਂ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ 3 ਵੈਨਾਂ ਜ਼ਿਲ੍ਹੇ ਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦੇਣਗੀਆਂ।

ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨਾਂ ਨੂੰ ਰਵਾਨਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਵੈਨਾਂ ਦਾ ਮਕਸਦ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਦੇ ਨਾਲ-ਨਾਲ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਫਾਇਦਿਆਂ ਅਤੇ ਅੱਗ ਲਾਉਣ ਦੇ ਨੁਕਸਾਨਾਂ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਵੈਨਾਂ ਰਾਹੀਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਸ ਮੌਕੇ ਸੀ.ਐਮ.ਐਫ.ਓ. ਨਵਦੀਪ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ, ਜਿਸ ਦੇ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ’ਤੇ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਹਾ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਜਿਸ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ ਅਤੇ ਫ਼ਸਲ ਨੂੰ ਰਸਾਇਣਿਕ ਖਾਦਾਂ ਦੀ ਲੋੜ ਵੀ ਘੱਟ ਪੈਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਨੂੰ ਖੇਤਾਂ ਵਿੱਚ ਹੀ ਖਪਾਉਣ ਦੀ ਅਪੀਲ ਕੀਤੀ।
ਜ਼ਿਕਰਯੋਗ ਹੈ ਕਿ ਇਨ੍ਹਾਂ ਵੈਨਾਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਆਡੀਓ ਸੰਦੇਸ਼ ਚਲਾਏ ਜਾਣਗੇ ਅਤੇ ਪੈਂਫਲੈੱਟਾਂ ਦੀ ਵੰਡ ਵੀ ਕੀਤੀ ਜਾਵੇਗੀ, ਜਿਸ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ।