Business Khas

ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਉਸ ਸਮੇਂ ਸੜਕਾਂ ‘ਤੇ ਉੱਤਰ ਆਈਆਂ

ਜਲੰਧਰ ਦੇ ਇੰਦਰ ਕੁਮਾਰ ਗੁਜਰਾਲ- ਪੰਜਾਬ ਟੈਕਨੀਕਲ ਯੂਨੀਵਰਸਿਟੀ (IKG_PTU) ਦੀਆਂ ਵਿਦਿਆਰਥਣਾਂ ਉਸ ਸਮੇਂ ਸੜਕਾਂ ‘ਤੇ ਉੱਤਰ ਆਈਆਂ, ਜਦੋਂ ਉਨ੍ਹਾਂ ਨੂੰ ਮੁੰਡਿਆ ਨਾਲ ਡਾਂਡੀਆ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਹ ਵਿਵਾਦ ਸੋਮਵਾਰ ਨੂੰ ਸ਼ੁਰੂ ਹੋਇਆ ਤੇ ਇਸ ਤੋਂ ਬਾਅਦ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੇ ਗੇਟ ਦੇ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਯੂਨੀਵਰਸਿਟੀ ਦੇ ਵਿਦਿਆਰਥਣਾਂ ਨੇ ਮੰਗਲਵਾਰ ਨੂੰ ਹੋਣ ਵਾਲੇ ਪ੍ਰੋਗਰਾਮ ਲਈ ਇਜਾਜ਼ਤ ਮੰਗੀ ਸੀ।  ਵਿਦਿਆਰਥਣਾਂ ਨੇ ਯੂਨੀਵਰਸਿਟੀ ਦੇ ਡੀਨ ਸਟੂਡੈਂਟ ਵੈਲਫੇਅਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਵਿਵਾਦ ਨੂੰ ਵੱਧਦਾ ਦੇਖ ਪੁਲਿਸ ਵੀ ਮੌਕੇ ‘ਤੇ ਪਹੁੰਚੀ।