Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ,ਪੰਜਾਬ ਵਿਚ ਮੁੜ ਹੜ੍ਹਾਂ ਦਾ ਖਤਰਾ

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ,ਪੰਜਾਬ ਵਿਚ ਮੁੜ ਹੜ੍ਹਾਂ ਦਾ ਖਤਰਾ

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮਗਰੋਂ ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ਵਿਚ ਮੁੜ ਵਾਧੂ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜਲ ਸਰੋਤ ਵਿਭਾਗ ਦੇ ਮੁੱਖ ਇੰਜਨੀਅਰਾਂ ਅਤੇ ਤਕਨੀਕੀ ਮਾਹਿਰਾਂ ਨੇ ਭਾਰਤੀ ਮੌਸਮ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰ ਕੇ ਇਸ ਬਾਰੇ ਚਰਚਾ ਕੀਤੀ ਹੈ। ਪੰਜਾਬ ਲਈ ਅਕਤੂਬਰ ਦਾ ਪਹਿਲਾ ਹਫ਼ਤਾ ਚੁਣੌਤੀ ਭਰਿਆ ਰਹਿ ਸਕਦਾ ਹੈ। ਇਸ ਪਹਿਲੇ ਹਫ਼ਤੇ ਵਿੱਚ ਐਨਾ ਮੀਂਹ ਪੈਣ ਦੀ ਭਵਿੱਖਬਾਣੀ ਹੈ ਜਿੰਨਾ ਪਿਛਲੇ 80 ਵਰ੍ਹਿਆਂ ਵਿਚ ਕਦੇ ਦਰਜ ਨਹੀਂ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 4 ਅਕਤੂਬਰ ਰਾਤ ਤੋਂ ਬਾਰਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ 6-7 ਅਕਤੂਬਰ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ ਇਨ੍ਹਾਂ ਦੋ ਦਿਨਾਂ ਦੌਰਾਨ ਔਸਤ 110 ਮਿਲੀਮੀਟਰ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ 6-7 ਅਕਤੂਬਰ ਨੂੰ ਭਾਰੀ ਮੀਂਹ ਪਵੇਗਾ। ਪੰਜਾਬ ਦੇ ਖ਼ਾਸ ਕਰ ਕੇ ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ, ਮਾਨਸਾ, ਗੁਰਦਾਸਪੁਰ, ਬਰਨਾਲਾ ਤੇ ਬਠਿੰਡਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।