Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਕੇ.ਐਮ.ਵੀ. ਵਿੱਚ ਵਿਦਿਆਰਥਣਾਂ ਨੂੰ ਦੀ ਹਿਉਮਨ ਸਟੋਰੀ ਵਿਸ਼ੇ ਤੇ ਅਤਿਮਾ ਸ਼ਰਮਾ ਨੇ ਕੀਤਾ ਸੰਬੋਧਿਤ

ਕੇ.ਐਮ.ਵੀ. ਵਿੱਚ ਵਿਦਿਆਰਥਣਾਂ ਨੂੰ ਦੀ ਹਿਉਮਨ ਸਟੋਰੀ ਵਿਸ਼ੇ ਤੇ ਅਤਿਮਾ ਸ਼ਰਮਾ ਨੇ ਕੀਤਾ ਸੰਬੋਧਿਤ

ਜਲੰਧਰ , ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂਵਿਦਿਆਲਾ ਦੇ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਦੀ ਹਿਉਮਨ ਸਟੋਰੀ ਵਿਸ਼ੇ  ਤੇ ਵਿਦਿਆਰਥਣਾਂ ਨੂੰ ਸੰਬੋਧਿਤ ਕੀਤਾ। ਅੰਡਰਗ੍ਰੈਜੂਏਟ ਪੱਧਰ ਦੇ ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਦੇ ਲਈ ਲਾਜ਼ਮੀ ਵੈਲਿਊ ਐਡਿਡ ਪ੍ਰੋਗਰਾਮ ਫਾਊਂਡੇਸ਼ਨ ਕੋਰਸ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ
ਵਿਦਿਆਰਥੀਆਂ ਵਿੱਚ, ਮਨੁੱਖੀ ਬੌਧਿਕ ਇਤਿਹਾਸ ਬਾਰੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਜੋ ਉਹ ਵਿਸ਼ਵ ਦੇ ਜ਼ਿੰਮੇਵਾਰ ਅਤੇ ਮਾਨਵੀ ਨਾਗਰਿਕ ਵਜੋਂ ਮਨੁੱਖਤਾ ਦੀ ਅਮੀਰ ਵਿਰਾਸਤ ਨੂੰ ਅੱਗੇ ਵਧਾ ਸਕਣ। ਇਸ ਪ੍ਰੋਗਰਾਮ ਦੇ ਪਹਿਲੇ ਸੈਸ਼ਨ ਦਾ ਸੰਚਾਲਨ ਪ੍ਰਿੰਸੀਪਲ ਅਤਿਮਾ ਸ਼ਰਮਾ ਦਿਵੇਦੀ ਦੁਆਰਾ ਕੀਤਾ ਗਿਆ।  ਇਹ ਸੈਸ਼ਨ ਬਹੁਤ ਹੀ ਇੰਟਰੈਕਟਿਵ ਰਿਹਾ, ਵਿਦਿਆਰਥੀਆਂ ਨੇ ਇਸ ਵਿੱਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ ਕਿਉਂਕਿ ਉਹਨਾਂ ਨੂੰ ਇਹ ਵਿਸ਼ਾਂ ਅਤੇ ਮੈਡਮ ਪ੍ਰਿੰਸੀਪਲ ਦੀ ਪੇਸ਼ਕਾਰੀ ਬਹੁਤ ਲਾਭਦਾਇਕ ਲੱਗੀ ਕਿਉਂਕਿ ਇਸ ਨਾਲ ਉਹਨਾਂ ਦੇ ਗਿਆਨ ਅਤੇ ਜਾਗਰੂਕਤਾ ਵਿੱਚ ਕਈ ਗੁਣਾ ਵਾਧਾ ਹੋਇਆ। ਵਿਦਿਆਲਾ ਪ੍ਰਿੰਸੀਪਲ  ਅਤਿਮਾ ਸ਼ਰਮਾ ਦਿਵੇਦੀ ਨੇ ਕਿਹਾ ਕਿ ਕੇ.ਐਮ.ਵੀ. ਦਾ ਉਦੇਸ਼ ਚੰਗੀਆਂ ਵਿਕਸਤ ਸ਼ਖਸੀਅਤਾਂ ਵਾਲੀਆਂ ਸਸ਼ਕਤ ਲੜਕੀਆਂ ਤਿਆਰ ਕਰਨਾ ਹੈ, ਇਸ ਲਈ ਇਹ ਪ੍ਰੋਗਰਾਮ ਉਸ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।