Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਰਾਵੀ ਦਰਿਆ ’ਚ ਮੁੜ ਵਧਿਆ ਪਾਣੀ ਦਾ ਪੱਧਰ

ਰਾਵੀ ਦਰਿਆ ’ਚ ਮੁੜ ਵਧਿਆ ਪਾਣੀ ਦਾ ਪੱਧਰ

ਰਾਵੀ ਦਰਿਆ ਦਾ ਪਾਣੀ ਪੱਧਰ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਇਸ ਖਤਰੇ ਨੂੰ ਦੇਖਦਿਆਂ ਸਥਾਨਕ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸੀ ’ਤੇ ਹੈ। ਐਸਡੀਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਇਸ ਸਬੰਧੀ ਖਾਸ ਮੀਟਿੰਗ ਬੁਲਾਈ ਜਿਸ ਵਿੱਚ ਹਲਕੇ ਦੇ ਕਈ ਪਿੰਡਾਂ ਦੇ ਸਰਪੰਚਾਂ ਨੂੰ ਤੁਰੰਤ ਤਿਆਰੀ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਤੇਜ਼ ਬਾਰਿਸ਼ ਪੈਣ ਦੀ ਸੰਭਾਵਨਾ ਹੈ, ਜਿਸ ਕਰਕੇ ਹੜ੍ਹ ਵਰਗੇ ਹਾਲਾਤ ਬਣ ਸਕਦੇ ਹਨ। ਇਸ ਲਈ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਇੰਤਜ਼ਾਮ ਕੀਤੇ ਜਾ ਰਹੇ ਹਨ।

ਐਸਡੀਐਮ ਅਰੋੜਾ ਨੇ ਮੀਟਿੰਗ ਦੌਰਾਨ ਸਪਸ਼ਟ ਆਦੇਸ਼ ਦਿੱਤੇ ਕਿ ਕੋਈ ਵੀ ਵਿਅਕਤੀ 12 ਅਕਤੂਬਰ ਤੱਕ ਰਾਵੀ ਦਰਿਆ ਪਾਰ ਨਾ ਕਰੇ। ਇਸ ਦੇ ਨਾਲ ਹੀ ਦਰਿਆ ਦੇ ਨੇੜੇ ਵੱਸਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਆਪਣੇ ਘਰਾਂ ਦੇ ਨੇੜੇ ਪਏ ਟਰੈਕਟਰ, ਪਸ਼ੂ ਅਤੇ ਹੋਰ ਕੀਮਤੀ ਸਮਾਨ ਨੂੰ ਤੁਰੰਤ ਸੁਰੱਖਿਅਤ ਥਾਵਾਂ ’ਤੇ ਪਹੁੰਚਾ ਲੈਣ। ਕਾਬਿਲੇਗੌਰ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਰਾਵੀ ਦਰਿਆ ਨਾਲ ਲੱਗਦੇ ਪਿੰਡਾਂ ਨੂੰ ਹੜ੍ਹ ਕਾਰਨ ਵੱਡਾ ਨੁਕਸਾਨ ਝੱਲਣਾ ਪਿਆ ਸੀ। ਇਸ ਵਾਰ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਹਾਲਾਤਾਂ ਨੂੰ ਵੇਖਦਿਆਂ ਅੱਗੇ ਤੋਂ ਹੀ ਚੌਕਸੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।