Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੈਬਨਿਟ ਮੰਤਰੀ ਨੇ 42 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਨੇ 42 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਜਲੰਧਰ, 5 ਅਕਤੂਬਰ :  ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ 120 ਫੁੱਟੀ ਰੋਡ, ਬਸਤੀ ਸ਼ੇਖ ਸਥਿਤ ਸਤਿਗੁਰੂ ਕਬੀਰ ਭਵਨ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਵਿੱਚ ਨਵੀਂ ਚਾਰਦਿਵਾਰੀ ਅਤੇ ਬਾਥਰੂਮ ਦੇ ਨਿਰਮਾਣ ਕਾਰਜ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਾਲ ਜਿਥੇ ਸੁਸਾਇਟੀ ਦੀ ਮੰਗ ਪੂਰੀ ਹੋਈ ਹੈ ਉਥੇ ਇਨ੍ਹਾਂ ਸਹੂਲਤਾਂ ਦੇ ਉਪਲਬਧ ਹੋਣ ਨਾਲ ਕਮਿਊਨਿਟੀ ਹਾਲ ਵਿਖੇ ਆਪਣੇ ਖੁਸ਼ੀ-ਗਮੀ ਦੇ ਸਮਾਗਮ ਕਰਨ ਵਾਲੇ ਲੋਕਾਂ ਨੂੰ ਵੀ ਵੱਡੀ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 6 ਮਹੀਨੇ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ।ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਅਤੇ ਵਿਕਾਸ ਦੀ ਵਚਨਬੱਧਤਾ ਦਹੁਰਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਭਰ ਵਿੱਚ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਹਮੇਸ਼ਾ ਇਤਿਹਾਸਕ ਫੈਸਲੇ ਲਏ ਹਨ ਅਤੇ ਜਨਤਾ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਪਾਰਦਰਸ਼ੀ ਤਰੀਕੇ ਨਾਲ ਵੱਖ-ਵੱਖ ਸਕੀਮਾਂ ਦਾ ਲਾਭ ਪਹੁੰਚਾਇਆ ਕੀਤਾ ਹੈ।