Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਭੂਸ਼ਣ ਕੁਮਾਰ ਦਾ ਇੱਕ ਹੋਰ ਕਾਰਨਾਮਾ ਫਿਲੌਰ ਪੁਲਿਸ ਸਟੇਸ਼ਨ ‘ਚ ਸਾਹਮਣੇ

ਭੂਸ਼ਣ ਕੁਮਾਰ ਦਾ ਇੱਕ ਹੋਰ ਕਾਰਨਾਮਾ ਫਿਲੌਰ ਪੁਲਿਸ ਸਟੇਸ਼ਨ ‘ਚ ਸਾਹਮਣੇ

ਪੰਜਾਬ ਪੁਲਿਸ ਦੇ ਐਸਐਚਓ ਭੂਸ਼ਣ ਕੁਮਾਰ, ਜੋ ਅਕਸਰ ਵਿਵਾਦਾਂ ‘ਚ ਘਿਰੇ ਰਹਿੰਦੇ ਹਨ, ਉਨ੍ਹਾਂ ਦਾ ਇੱਕ ਹੋਰ ਕਾਰਨਾਮਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਪਹਿਲਾਂ, ਭੂਸ਼ਣ ਕੁਮਾਰ ਪੱਛਮੀ ਖੇਤਰ ‘ਚ ਇੱਕ ਚੋਰੀ ਦੇ ਮਾਮਲੇ ਨੂੰ ਲੈ ਕੇ ਇੱਕ ‘ਆਪ’ ਨੇਤਾ ਨਾਲ ਵਿਵਾਦਾਂ ‘ਚ ਆਏ ਸਨ, ਜਿਸ ਕਾਰਨ ਉਨ੍ਹਾਂ ਨੂੰ ਲਾਈਨ ਹਾਜ਼ਰ ਕਰਕੇ ਫਿਲੌਰ ‘ਚ ਭੇਜ ਦਿੱਤਾ ਗਿਆ ਸੀ।
ਇਸ ਤੋਂ ਇਲਾਵਾ ਐਸਐਚਓ ਨੇ ਜਬਰ-ਜਨਾਹ ਦੀ ਪੀੜਤਾ ਦੀ ਮਾਂ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਆਉਣ ਲਈ ਦਬਾਅ ਪਾਇਆ। ਐਸਐਚਓ ਦੇ ਵਾਰ-ਵਾਰ ਫੋਨ ਕਰਨ ਤੋਂ ਬਾਅਦ, ਉਸ ਨੇ ਆਪਣੇ ਪਤੀ ਨੂੰ ਸਭ ਕੁਝ ਦੱਸਿਆ। ਇਸ ਤੋਂ ਬਾਅਦ, ਐਸਐਚਓ ਦੇ ਖਿਲਾਫ਼ ਪਰਿਵਾਰ ਖੁੱਲ੍ਹ ਕੇ ਸਾਹਮਣੇ ਆਇਆ। ਐਸਐਚਓ ਭੂਸ਼ਣ ਕੁਮਾਰ ਤੇ ਪੀੜਤ ਦੀ ਮਾਂ ਵਿਚਕਾਰ ਗੱਲਬਾਤ ਦੀ ਰਿਕਾਰਡਿੰਗ ਤੇਜ਼ੀ ਨਾਲ ਵਾਇਰਲ ਹੋ ਗਈ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਐਸਐਚਓ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ ਤੇ ਪੂਰੇ ਮਾਮਲੇ ਦੀ ਜਾਂਚ ਐਸਪੀ ਰੈਂਕ ਦੇ ਅਧਿਕਾਰੀ ਨੂੰ ਸੌਂਪ ਦਿੱਤੀ ਗਈ ਹੈ। ਰਿਕਾਰਡਿੰਗਾਂ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ। ਇੰਸਪੈਕਟਰ ਅਮਨ ਸੈਣੀ ਨੂੰ ਨਵਾਂ ਐਸਐਚਓ ਨਿਯੁਕਤ ਕੀਤਾ ਗਿਆ ਹੈ।