Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing 69ਵੀਆਂ ਪੰਜਾਬ ਸਕੂਲ ਖੇਡਾਂ ; ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਚੈਸ਼ ਅਤੇ ਕੁਰਾਸ਼ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਉਦਘਾਟਨ

69ਵੀਆਂ ਪੰਜਾਬ ਸਕੂਲ ਖੇਡਾਂ ; ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਚੈਸ਼ ਅਤੇ ਕੁਰਾਸ਼ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਉਦਘਾਟਨ

ਜਲੰਧਰ, 16 ਅਕਤੂਬਰ : ਪੰਜਾਬ ਦੇ ਸੁਤੰਤਰਤਾ ਸੈਨਾਨੀ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸਾਈਂਦਾਸ ਸਕੂਲ, ਜਲੰਧਰ ਵਿਖੇ 69ਵੀਆਂ ਪੰਜਾਬ ਸਕੂਲ ਖੇਡਾਂ ਦੇ ਚੈਸ ਅਤੇ ਕੁਰਾਸ਼ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਕੀਤਾ।

ਜਲੰਧਰ ਵਿੱਚ ਚੈੱਸ ਅੰਡਰ-14 (ਲੜਕੇ/ਲੜਕੀਆਂ) ਅਤੇ ਕੁਰਾਸ਼ ਅੰਡਰ-14,17,19 (ਲੜਕੇ) ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਇਸ ਮੌਕੇ ਕੈਬਨਿਟ ਮੰਤਰੀ ਨੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਹਨਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਆਤਮ-ਰੱਖਿਆ ਦੀ ਖੇਡ ਕੁਰਾਸ਼ ਲਈ ਸਰੀਰਕ ਮਜਬੂਤੀ ਜ਼ਰੂਰੀ ਹੈ, ਉੱਥੇ ਹੀ ਚੈੱਸ ਦੀ ਖੇਡ ਵਿੱਚ ਦਿਮਾਗੀ ਤੌਰ ’ਤੇ ਵਿਕਸਿਤ ਹੋਣਾ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ’ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਖਿਡਾਰੀਆਂ ਨੂੰ ਖੇਡਾਂ ਲਈ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਸੂਬਾ ਸਰਕਾਰ ਵੱਲੋਂ 3000 ਖੇਡ ਮੈਦਾਨ ਬਣਾਏ ਜਾ ਰਹੇ ਹਨ।ਸ਼੍ਰੀ ਭਗਤ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਭਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਵੀ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਉਤੇ ਸੂਬੇ ਅਤੇ ਦੇਸ਼ ਦਾ ਨਾਮ ਚਮਕਾਉਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ।