Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਪਿੰਡਾਂ ਲਈ 25 ਪਾਣੀ ਵਾਲੀਆਂ ਟੈਂਕੀਆਂ ਰਵਾਨਾ

ਜਲੰਧਰ, ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ 25 ਪਿੰਡਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਸਟੀਲ ਦੀਆਂ ਪਾਣੀ ਵਾਲੀਆਂ ਟੈਂਕੀਆਂ ਸੌਂਪੀਆਂ। ਇਹ ਟੈਂਕੀਆਂ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਤੇ ਸੀਚੇਵਾਲ ਤੋਂ ਰਵਾਨਾ ਕੀਤੀਆਂ ਗਈਆਂ।

ਸੰਤ ਸੀਚੇਵਾਲ ਨੇ ਦੱਸਿਆ ਕਿ ਪਵਿੱਤਰ ਕਾਲੀ ਵੇਈਂ ਦੀ ਸਫ਼ਾਈ ਸੇਵਾ ਦੇ 25 ਸਾਲ ਪੂਰੇ ਹੋਣ ਦੇ ਮੌਕੇ ‘ਤੇ ਸਾਲ ਭਰ ਸਮਾਗਮ ਚੱਲਣਗੇ। ਇਸੇ ਸਿਲਸਿਲੇ ਵਿੱਚ ਇਹ ਟੈਂਕੀਆਂ ਪਿੰਡਾਂ ਨੂੰ ਦਿੱਤੀਆਂ ਗਈਆਂ ਹਨ। ਉਹਨਾਂ ਹੁਣ ਤੱਕ ਆਪਣੇ ਅਖਤਿਆਰੀ ਫੰਡ ਵਿੱਚੋਂ ₹7.5 ਕਰੋੜ ਦੀ ਗ੍ਰਾਂਟ ਨਾਲ 215 ਪਾਣੀ ਵਾਲੀਆਂ ਟੈਂਕੀਆਂ ਪੰਜਾਬ ਭਰ ਦੇ ਪਿੰਡਾਂ ਵਿੱਚ ਵੰਡੀਆਂ ਹਨ।

ਪਿੰਡਾਂ ਦੇ ਸਰਪੰਚਾਂ ਨੇ ਕਿਹਾ ਕਿ ਇਹ ਸਟੀਲ ਦੀਆਂ ਟੈਂਕੀਆਂ ਪਿੰਡਾਂ ਲਈ ਸਦੀਵੀ ਤੋਹਫ਼ਾ ਹਨ। ਇਹਨਾਂ ਨਾਲ ਪਾਣੀ ਦੀ ਕਮੀ ਦੂਰ ਹੋਵੇਗੀ, ਬੂਟਿਆਂ ਨੂੰ ਪਾਣੀ ਲਗਾਉਣ ਤੇ ਅੱਗ ਬੁਝਾਉਣ ਵਿੱਚ ਵੀ ਮਦਦ ਮਿਲੇਗੀ। ਧਾਰਮਿਕ ਸਮਾਗਮਾਂ ਦੌਰਾਨ ਪਾਣੀ ਦੀ ਸਭ ਤੋਂ ਵੱਡੀ ਸਮੱਸਿਆ ਹੁੰਦੀ ਸੀ ਜੋ ਹੁਣ ਹੱਲ ਹੋ ਗਈ ਹੈ।