Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਦੇ ਤਾਪਮਾਨ ‘ਚ ਗਿਰਾਵਟ ਜਾਰੀ, ਵੱਧ ਸਕਦੀ ਹੈ ਠੰਡ

ਪੰਜਾਬ ਦੇ ਤਾਪਮਾਨ ‘ਚ ਗਿਰਾਵਟ ਜਾਰੀ, ਵੱਧ ਸਕਦੀ ਹੈ ਠੰਡ

ਬੀਤੇ ਦਿਨ ਪੰਜਾਬ ਦੇ ਤਾਪਮਾਨ ‘ਚ ਲਗਾਤਾਰ ਗਿਰਾਵਟ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ‘ਚ ਬਰਫਬਾਰੀ ਦੇ ਹਾਲਾਤ  ਬਣ ਰਹੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਆਉਣ ਵਾਲੇ ਦਿਨਾਂ ‘ਚ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਤਾਪਮਾਨ ‘ਚ ਹੋਰ ਗਿਰਾਵਟ ਲਿਆਉਣਗੀਆਂ ਤੇ ਠੰਡ ਵਧੇਗੀ। ਪੰਜਾਬ ‘ਚ ਪ੍ਰਦੂਸ਼ਣ ਕਾਰਨ AQI ਵੀ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਖੁਸ਼ਕ ਬਣਿਆ ਹੋਇਆ ਹੈ। ਇਸ ਮਹੀਨੇ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਬੀਤੇ ਦਿਨ ਦੀ ਗੱਲ ਕਰੀਏ ਤਾਂ ਸਭ ਤੋਂ ਵੱਧ ਤਾਪਮਾਨ 33.6 ਡਿਗਰੀ ਬਠਿੰਡਾ ‘ਚ ਦਰਜ ਕੀਤਾ ਗਿਆ। ਸੀਪੀਸੀਬੀ ਦੀ ਰਿਪੋਰਟ ਦੇ ਮੁਤਾਬਕ ਸੋਮਵਾਰ ਨੂੰ ਲੁਧਿਆਣਾ ਦਾ AQI 196, ਜਲੰਧਰ ਦਾ 193, ਅੰਮ੍ਰਿਤਸਰ ਦਾ 157, ਬਠਿੰਡਾ ਦਾ 148, ਪਟਿਆਲਾ ਦਾ 140, ਮੰਡੀ ਗੋਬਿੰਦਗੜ੍ਹ ਦਾ 137 ਤੇ ਰੂਪਨਗਰ ਦਾ 116 ਦਰਜ ਕੀਤਾ ਗਿਆ।

ਮਾਹਿਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦਾ AQ ਗਲੇ, ਨੱਕ ਸਮੇਤ ਦਿਲ, ਫੇਫੜੇ ਦੇ ਹੋਰ ਅੰਗਾਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਪੰਜਾਬ ‘ਚ ਬੀਤੇ ਦਿਨ ਇਸ ਸੀਜ਼ਨ ਦੇ ਰਿਕਾਰਡ 147 ਮਾਮਲੇ ਦਰਜ ਕੀਤੇ ਗਏ। ਕੁੱਲ ਮਾਮਲੇ 890 ਤੱਕ ਪਹੁੰਚ ਗਏ ਹਨ। ਪਰਾਲੀ ਸਾੜਨ ਦਾ ਅਸਰ ਵਾਤਾਵਰਣ ‘ਤੇ ਵੀ ਦਿਖਾਈ ਦੇ ਰਿਹਾ ਹੈ। ਪੰਜਾਬ ਚ ਸਭ ਤੋਂ ਵੱਧ ਪਰਾਲੀ ਤਰਨਤਾਰਨ ਜ਼ਿਲ੍ਹੇ ਚ ਸਾੜੀ ਗਈ। ਇੱਥੇ ਹੁਣ ਤੱਕ ਕੁੱਲ 249 ਮਾਮਲੇ ਦਰਜ ਕੀਤੇ ਗਏ ਹਨ। ਤਰਨਤਾਰਨ ਤੋਂ ਬਾਅਦ ਅੰਮ੍ਰਿਤਸਰ ਚ ਸਭ ਤੋਂ ਵੱਧ 169 ਮਾਮਲੇ ਦਰਜ ਕੀਤੇ ਗਏ।