Business Khas

Latest news
ਬਸਤੀ ਸ਼ੇਖ ਦੇ ਸਤਰਾਂ ਮੁਹੱਲਾ ਵਿੱਚ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ, 1912 ਹੈਲਪਲਾਈਨ ਵੀ ਨਹੀਂ ... ਜਲੰਧਰ ਜ਼ਿਲ੍ਹੇ ‘ਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ 
You are currently viewing ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 1 ਨਵੰਬਰ ਨੂੰ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 1 ਨਵੰਬਰ ਨੂੰ

ਜਲੰਧਰ,  ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਵਿੱਚ 1 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਲਈ ਰੂਟ ਪਲਾਨ ਵੀ ਤਿਆਰ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਦੇ ਪੂਰੇ ਰੂਟ ’ਤੇ ਸਾਫ-ਸਫਾਈ, ਪ੍ਰਮੁੱਖ ਥਾਵਾਂ ਅਤੇ ਚੌਕਾਂ ਦੀ ਸਜਾਵਟ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਕੀਰਤਨ ਦੇ ਰੂਟ ਦਾ ਦੌਰਾ ਕੀਤਾ ਜਾਵੇ ਅਤੇ ਜੇਕਰ ਕਿਤੇ ਸੜਕ ਦੀ ਮੁਰੰਮਤ, ਸਟ੍ਰੀਟ ਲਾਈਟਾਂ, ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉੱਚਾ ਕਰਨ ਸਮੇਤ ਹੋਰ ਕਿਸੇ ਕਿਸਮ ਦੀ ਵਿਵਸਥਾ ਦੀ ਲੋੜ ਹੈ, ਤਾਂ ਤੁਰੰਤ ਕਰਵਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਲੋੜੀਂਦੀਆਂ ਮੈਡੀਕਲ ਟੀਮਾਂ, ਪੀਣ ਵਾਲੇ ਪਾਣੀ, ਆਰਜ਼ੀ ਟਾਇਲੈਟਸ, ਫਾਇਰ ਬ੍ਰਿਗੇਡ, ਨਿਰਵਿਘਨ ਬਿਜਲੀ ਸਪਲਾਈ ਸਮੇਤ ਹੋਰ ਜ਼ਰੂਰੀ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ।

ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਵਿੱਚ ਏ.ਡੀ.ਸੀ.ਪੀ. ਟ੍ਰੈਫਿਕ ਗੁਰਬਾਜ਼ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮਨਦੀਪ ਕੌਰ, ਐਸ.ਡੀ.ਐਮ. ਰਣਦੀਪ ਸਿੰਘ ਹੀਰ ਅਤੇ ਸ਼ਾਇਰੀ ਮਲਹੋਤਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਮੌਜੂਦ ਸਨ।