Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਇੰਡੀਅਨ ਆਇਲ ਮੁੰਬਈ ਅਤੇ ਭਾਰਤੀ ਰੇਲਵੇ ਦਿੱਲੀ ਦਰਮਿਆਨ ਹੋਵੇਗਾ ਖਿਤਾਬੀ ਮੁਕਾਬਲਾ

ਇੰਡੀਅਨ ਆਇਲ ਮੁੰਬਈ ਅਤੇ ਭਾਰਤੀ ਰੇਲਵੇ ਦਿੱਲੀ ਦਰਮਿਆਨ ਹੋਵੇਗਾ ਖਿਤਾਬੀ ਮੁਕਾਬਲਾ

ਜਲੰਧਰ, ਇੰਡੀਅਨ ਆਇਲ ਮੁੰਬਈ ਅਤੇ ਭਾਰਤੀ ਰੇਲਵੇ ਦਿੱਲੀ ਦੀਆਂ ਟੀਮਾਂ ਦਰਮਿਆਨ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਖਿਤਾਬੀ ਮੁਕਾਬਲਾ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਖੇਡਿਆ ਜਾਵੇਗਾ। ਖੇਡੇ ਗਏ ਸੈਮੀਫਾਇਨਲ ਮੁਕਾਬਲਿਆਂ ਵਿੱਚ ਭਾਰਤੀ ਰੇਲਵੇ ਦਿੱਲੀ ਨੇ ਇੰਡੀਅਨ ਨੇਵੀ ਮੁੰਬਈ ਨੂੰ 2-1 ਦੇ ਫਰਕ ਨਾਲ ਹਰਾ ਕੇ ਅਤੇ ਇੰਡੀਅਨ ਆਇਲ ਮੁੰਬਈ ਨੇ ਭਾਰਤ ਪੈਟਰੋਲੀਅਮ ਮੁੰਬਈ ਨੂੰ 2-1 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਸਥਾਨ ਬਣਾਇਆ।ਭਾਰਤੀ ਰੇਲਵੇ ਦਿੱਲੀ ਦੀ ਟੀਮ ਪੰਜਵੀਂ ਵਾਰ ਫਾਇਨਲ ਵਿੱਚ ਪਹੁੰਚੀ ਹੈ ਜਦਕਿ ਇੰਡੀਅਨ ਆਇਲ ਮੁੰਬਈ 14ਵੀਂ ਵਾਰ ਫਾਇਨਲ ਵਿੱਚ ਪਹੁੰਚੀ ਹੈ।

ਪਹਿਲਾ ਸੈਮੀਫਾਇਨਲ ਭਾਰਤੀ ਰੇਲਵੇ ਦਿੱਲੀ ਅਤੇ ਇੰਡੀਅਨ ਨੇਵੀ ਮੁੰਬਈ ਦਰਮਿਆਨ ਖੇਡਿਆ ਗਿਆ। ਖੇਡ ਦੇ 13ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਗੁਰਸਾਹਿਬਜੀਤ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 27ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਅਲੀ ਅਹਿਮਦ ਨੇ ਮੈਦਾਨੀ ਗੋਲ ਕਰਕੇ ਸਕੋਰ 2-0 ਕੀਤਾ। ਅੱਧੇ ਸਮੇਂ ਤੱਕ ਭਾਰਤੀ ਰੇਲਵੇ 2-0 ਨਾਲ ਅੱਗੇ ਸੀ। ਖੇਡ ਦੇ ਤੀਜੇ ਕਵਾਰਟਰ ਦੇ 33ਵੇਂ ਮਿੰਟ ਵਿੱਚ ਇੰਡੀਅਨ ਨੇਵੀ ਦੇ ਸੰਨੀ ਮਲਿਕ ਨੇ ਗੋਲ ਕਰਕੇ ਸਕੋਰ 1-2 ਕੀਤਾ।ਨਿਰਧਾਰਤ ਸਮੇਂ ਦੀ ਸਮਾਪਤੀ ਤੱਕ ਸਕੋਰ 2-1 ਰਹਿਣ ਕਰਕੇ ਭਾਰਤੀ ਰੇਲਵੇ ਜੇਤੂ ਬਣ ਕੇ ਫਾਇਨਲ ਵਿੱਚ ਪਹੁੰਚੀ।

ਇਸ ਮੌਕੇ ਤੇ ਉਲੰਪੀਅਨ ਸੁਰਿੰਦਰ ਸਿੰਘ ਸੋਢੀ, ਡਿਪਟੀ ਕਮਿਸ਼ਨਰ ਜਲੰਧਰ ਹਿਮਾਸ਼ੂ ਅਗਰਵਾਲ, ਕੈਮ ਗਿੱਲ, ਸੰਜੇ ਕੋਹਲੀ,ਰਣਜੀਤ ਸਿੰਘ ਟੁੱਟ, ਉਲੰਪੀਅਨ ਰਜਿੰਦਰ ਸਿੰਘ ਸੀਨੀਅਰ, ਸੁਦੇਸ਼ ਕੁਮਾਰ ਸਾਬਕਾ ਡੀਜੀਪੀ ਕੇਰਲਾ ਪੁਲਿਸ, ਲਖਵਿੰਦਰ ਪਾਲ ਸਿੰਘ ਖਹਿਰਾ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁੱਲੂ, ਰਾਮ ਪ੍ਰਤਾਪ, ਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂ, ਐਲ ਆਰ ਨਈਅਰ, ਕੁਲਵਿੰਦਰ ਥਿਆੜਾ, ਨਿਤਨ ਮਹਜਨ, ਬਲਵਿੰਦਰ ਸਿੰਘ, ਕਰਨਦੀਪ ਸਿੰਘ, ਦਲਜੀਤ ਸਿੰਘ ਆਈਆਰਐਸ, ਗੁਨਦੀਪ ਸਿੰਘ ਕਪੂਰ, ਜਤਿਨ ਮਹਾਜਨ ਆਤਮ ਪ੍ਰਕਾਸ਼ ਬਬਲੂ, ਸੁਖਵਿੰਦਰ ਸਿੰਘ ਚੋਹਲਾ, ਵਰਿੰਦਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ, ਗੌਰਵ ਅਗਰਵਾਲ, ਬਲਜੀਤ ਸਿੰਘ ਉਲੰਪੀਅਨ ਸੁਰਜੀਤ ਸਿੰਘ ਦੇ ਵੱਡੇ ਭਰਾ, ਹਰਿੰਦਰ ਸੰਘਾ, ਗੁਰਿੰਦਰ ਸੰਘਾ, ਰਣਬੀਰ ਟੁੱਟ, ਨਰਿੰਦਰ ਪਾਲ ਸਿੰਘ ਜੱਜ, ਨੱਥਾ ਸਿੰਘ ਗਾਖਲ, ਗੌਰਵ ਮਹਾਜਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।