Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਸੈਮੀਨਾਰ

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਸੈਮੀਨਾਰ

ਜਲੰਧਰ, ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ‘ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਵਲੋਂ ਅੱਜ ਡੀਏਵੀ ਸਕੂਲ ਫਿਲੌਰ ਵਿਖੇ ਸੈਮੀਨਾਰ ਕਰਵਾਇਆ ਗਿਆ।

ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਅਸ਼ਵਨੀ ਕੁਮਾਰ, ਇੰਸਪੈਕਟਰ ਸਾਹਿਲ ਅਗਨੀਹੋਤਰੀ ਅਤੇ ਰਵਿੰਦਰ ਕੌਰ ਨੇ ਸੰਬੋਧਨ ਕਰਦਿਆਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਜੀਲੈਂਸ ਬਿਊਰੋ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਰਿਸ਼ਵਤ ਮੰਗਦਾ ਹੈ, ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮ ਵਿਚ ਘਪਲੇਬਾਜ਼ੀ ਕਰਦਾ ਹੈ, ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ 1800-1800-1000 ਅਤੇ ਵੈੱਬਸਾਈਟ www.vigilancebureau.punjab.gov.in ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਵਟਸਐਪ ਨੰਬਰ 95012-00200 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸ ਮੌਕੇ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਵੀ ਚੁਕਾਈ ਗਈ ਅਤੇ ਪੈਂਫਲੈੱਟ ਵੰਡੇ ਗਏ। ਸੈਮੀਨਾਰ ਵਿਚ ਡੀਏਵੀ ਸਕੂਲ ਦੇ ਪ੍ਰਿੰਸੀਪਲ ਯੋਗੇਸ਼ ਗੰਭੀਰ, ਨਗਰ ਕੌਂਸਲ ਦਾ ਸਟਾਫ, ਅਧਿਆਪਕ ਅਤੇ ਭਾਰੀ ਗਿਣਤੀ ਵਿੱਚ ਵਿਦਿਆਰਥੀ ਵੀ ਮੌਜੂਦ ਸਨ।