Business Khas

Latest news
रमन जैन ने सुशील कुमार रिंकू व सरदार अमरजीत सिंह अमरी का किया सम्मान राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ
You are currently viewing ਕਿਸਾਨ ਮਜ਼ਦੂਰ ਅੰਦੋਲਨ ਦੀ ਵਰ੍ਹੇ ਗੰਢ ਮੌਕੇ 26 ਨਵੰਬਰ ਨੂੰ ਚੰਡੀਗੜ੍ਹ ‘ਚ ਹੋਵੇਗੀ ਐਸ ਕੇ ਐਮ ਦੀ ਮਹਾਂ ਰੈਲੀ

ਕਿਸਾਨ ਮਜ਼ਦੂਰ ਅੰਦੋਲਨ ਦੀ ਵਰ੍ਹੇ ਗੰਢ ਮੌਕੇ 26 ਨਵੰਬਰ ਨੂੰ ਚੰਡੀਗੜ੍ਹ ‘ਚ ਹੋਵੇਗੀ ਐਸ ਕੇ ਐਮ ਦੀ ਮਹਾਂ ਰੈਲੀ

ਜਲੰਧਰ, ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸੂਬਾ ਦਫ਼ਤਰ ਗੜ੍ਹਾ, ਜਲੰਧਰ ਵਿਖੇ ਹੋਈ। ਇਸ ਮੌਕੇ ਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਲੱਗੇ ਕਿਸਾਨਾਂ ਮਜ਼ਦੂਰਾਂ ਦੇ ਜੇਤੂ ਅੰਦੋਲਨ ਦੀ ਵਰ੍ਹੇ ਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਮਹਾਂ ਰੈਲੀ ਕੀਤੀ ਜਾਵੇਗੀ। ਉਹਨਾਂ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਵੱਲੋ ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆ ਮੰਗਾਂ ਨੂੰ ਲਾਗੂ ਕਰਨ ਅਤੇ ਰਹਿੰਦੀਆਂ ਮੰਗਾਂ ਮਨਵਾਉਣ ਲਈ ਰੈਲੀ ਸਾਰਥਕ ਸਿੱਧ ਹੋਵੇਗੀ।

ਉਹਨਾਂ ਆਖਿਆ ਕਿ ਲੋਕ ਵਿਰੋਧੀ ਬਿਜਲੀ ਬਿੱਲ 2025 ਰੱਦ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇ ਇਸ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸੰਯੁਕਤ ਕਿਸਾਨ ਮੋਰਚਾ ਇਸ ਵਿਰੁੱਧ ਵੱਡਾ ਅੰਦੋਲਨ ਸ਼ੁਰੂ ਕਰੇਗਾ।

ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਸੂਬਿਆਂ ਦੇ ਹੱਕਾਂ ਉੱਪਰ ਡਾਕਾ ਮਾਰ ਕੇ ਸੂਬਿਆਂ ਦੇ ਸਾਰੇ ਅਧਿਕਾਰ ਖੋਹ ਰਹੀ ਹੈ। ਉਹਨਾ ਆਖਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨਟ ਭੰਗ ਕਰਨਾ ਇਸੇ ਦੀ ਨਿਸ਼ਾਨੀ ਹੈ। ਉਹਨਾ ਯੂਨੀਵਰਸਿਟੀ ਬਚਾਓ ਮੋਰਚੇ ਦੀ ਹਮਾਇਤ ਕਰਦਿਆਂ ਉਹਨਾ ਵੱਲੋ 10 ਨਵੰਬਰ ਨੂੰ ਯੂਨੀਵਰਸਿਟੀ ਵਿੱਚ ਕੀਤੇ ਜਾ ਰਹੇ ਇਕੱਠ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ। ਉਹਨਾਂ ਆਖਿਆ ਕਿ ਸੂਬਾ ਸਰਕਾਰ ਵੱਲੋ ਹੜ੍ਹ ਪੀੜਤਾ ਦੇ ਐਲਾਨ ਕੀਤੇ ਮੁਆਵਜ਼ੇ ਵਿੱਚੋਂ ਕੁੱਝ ਵੀ ਉਹਨਾਂ ਦੇ ਪੱਲੇ ਨਹੀ ਪਾਇਆ।

ਉਹਨਾਂ ਆਖਿਆ ਕਿ ਸੂਬਾ ਤੇ ਕੇਂਦਰ ਸਰਕਾਰ ਹੜ੍ਹਾ ਕਾਰਨ ਹੋਏ ਨੁਕਸਾਨ ਪੂਰੀ ਭਰਵਾਈ ਜਲਦੀ ਨਾਲ ਕਰੇ। ਉਹਨਾਂ ਕਿਸਾਨ ਜਥੇਬੰਦੀਆਂ, ਸਮਾਜਸੇਵੀਆਂ, ਧਾਰਮਿਕ ਸੰਸਥਾਵਾਂ ਤੇ ਹੋਰ ਲੋਕਾਂ ਵੱਲੋ ਕਿਸਾਨਾਂ ਨੂੰ ਕਣਕ ਬੀਜਣ ਲਈ ਦਿੱਤੇ ਜਾ ਰਹੇ ਬੀਜ, ਖਾਦਾਂ, ਡੀਜ਼ਲ ਤੇ ਮਸ਼ੀਨਰੀ ਆਦਿ ਦੀ ਸ਼ਲਾਘਾ ਕੀਤੀ। ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਵੱਲੋ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਵਿੱਚ ਆਖਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਸਭਾ ਦੀ ਮਜ਼ਬੂਤੀ ਲਈ ਮੈਂਬਰਸ਼ਿਪ ਕਰਕੇ ਪਿੰਡਾਂ ਵਿੱਚ ਯੂਨਿਟ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਭਾ ਦੀ ਮੈਂਬਰਸ਼ਿਪ ਕਰਨ ਲਈ ਵਿਸ਼ੇਸ਼ ਮੁਹਿਮ ਦਾ ਅਗਾਜ ਕੀਤਾ ਜਾਵੇਗਾ।