Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਅਸਾਮ ਤੋਂ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਨਗਰ ਕੀਰਤਨ ਦਾ ਸਿੱਖ ਤਾਲਮੇਲ ਕਮੇਟੀ ਵੱਲੋਂ ਸਵਾਗਤ ਕੀਤਾ ਜਾਵੇਗਾ

ਅਸਾਮ ਤੋਂ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਨਗਰ ਕੀਰਤਨ ਦਾ ਸਿੱਖ ਤਾਲਮੇਲ ਕਮੇਟੀ ਵੱਲੋਂ ਸਵਾਗਤ ਕੀਤਾ ਜਾਵੇਗਾ

ਅਸਾਮ ਤੋਂ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਨਗਰ ਕੀਰਤਨ ਦਾ ਸਿੱਖ ਤਾਲਮੇਲ ਕਮੇਟੀ ਵੱਲੋਂ ਸਵਾਗਤ ਕੀਤਾ ਜਾਵੇਗਾ। ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜਾ ਸੰਸਾਰ ਭਰ ਵਿੱਚ ਬਹੁਤ ਸ਼ਰਧਾ ਤੇ ਪਿਆਰ ਨਾਲ ਮਨਾਇਆ ਜਾ ਰਿਹਾ ਹੈ।

ਇਸ ਸੰਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਥੋਗਰੀ ਤੋਂ ਨਗਰ ਕੀਰਤਨ ਆਰੰਭ ਕੀਤਾ ਗਿਆ ਹੈ ਜੌ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਆਨੰਦ ਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ।

ਉਸ ਨਗਰ ਕੀਰਤਨ ਦਾ ਜਲੰਧਰ ਵਿੱਚ ਵੱਡੇ ਪੱਧਰ ਤੇ ਸਵਾਗਤ ਦੀਆਂ ਤਿਆਰੀਆਂ ਚਲ ਰਹੀਆਂ ਹਨ ਸੰਗਤਾ ਵਿਚ ਬੋਹੁਤ ਉਤਸਾਹ ਹੈ ਇਸ ਸਬੰਧ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੂਲੀ ਅਲੀ ਮਹੱਲਾ ਵਿਖੇ ਜਲੰਧਰ ਵਿੱਚ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਵੱਡੇ ਪੱਧਰ ਤੇ ਮਨਾਉਣ ਲਈ ਬਣੀ350 ਸਾਲਾ ਸ਼ਤਾਬਦੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਲਾਲੀ ਅਮਰਜੀਤ ਸਿੰਘ ਮਿੱਠਾ ਸਤਪਾਲ ਸਿੰਘ ਸਿਦਕੀ ਹਰਜੋਤ ਸਿੰਘ ਲੱਕੀ ਅਮਰਜੀਤ ਸਿੰਘ ਅਤੇ ਇੰਦਰਜੀਤ ਸਿੰਘ ਬਾਂਸਲ ਪਹੁੰਚੇ ਅਤੇ ਸੰਗਤਾਂ ਜੋ ਕੀਰਤਨ ਨਗਰ ਕੀਰਤਨ ਵਿੱਚ ਸ਼ਾਮਿਲ ਆ ਰਹੀਆਂ ਉਹਨਾਂ ਦੇ ਸਵਾਗਤ ਕਰਨ ਲਈ ਬੇਨਤੀ ਕੀਤੀ ਇਸ ਮੌਕੇ ਤੇ ਅਸੀਂ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਅਤੇ ਹਰਪ੍ਰੀਤ ਸਿੰਘ ਸੋਨੂ ਨੇ ਕਿਹਾ ਕਿ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਲਈ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਦੇ ਬਾਹਰਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਜਾਣਗੇ ਅਤੇ ਅਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ ਉਹਨਾਂ ਕਿਹਾ ਕਿ ਇਹ ਸਾਡਾ ਸੁਭਾਗ ਹੈ ਕਿ ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸਾਡੇ ਦਫਤਰ ਦੇ ਅੱਗੋਂ ਲੰਘ ਰਿਹਾ ਹੈ ਤੇ ਸਮੁੱਚੀਆਂ ਸੰਗਤਾਂ ਵਿੱਚ ਨਗਰ ਕੀਰਤਨ ਨੂੰ ਕੇ ਕੇ ਬੋਹੁਤ ਉਤਸਾਹ ਹੈ