Business Khas

Latest news

ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ 92.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲੀਆਂ ਬਰਾਮਦ, NDPS ਐਕਟ ਤਹਿਤ 9 ਮੁੱਕਦਮੇ ਦਰਜ਼

ਜਲੰਧਰ,ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਲਗਾਤਾਰ ਕਾਰਵਾਈ ਜਾਰੀ ਹੈ। ਬੀਤੇ ਦੋ ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਕੀਤੀਆਂ ਕਾਰਵਾਈਆਂ ਦੌਰਾਨ 92.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲੀਆਂ ਬਰਾਮਦ, 12 ਵਿਅਕਤੀਆਂ ਕਾਬੂ।

ਵੇਰਵਾ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ, ਸ਼੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੇ ਦੋ ਦਿਨਾਂ ਦੌਰਾਨ ਕੁੱਲ 9 ਮੁੱਕਦਮੇ NDPS ਐਕਟ ਤਹਿਤ ਦਰਜ਼ ਕਰਕੇ 12 ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਟੀਮ ਨੇ ਦੋ ਵਿਅਕਤੀਆਂ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਤੋਂ ਇਲਾਵਾ, ਹੋਰ ਥਾਣਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚੋਂ 27.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।