Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਬਸ ਸਟੈਂਡ ‘ਤੇ ਕਾਸੋ ਓਪਰੇਸ਼ਨ ਚਲਾਇਆ ਗਿਆ

 

ਜਲੰਧਰ,ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸ਼ਹਿਰ ਵਿੱਚ ਸ਼ਾਂਤੀ ਕਾਇਮ ਰੱਖਣ ਦੇ ਉਦੇਸ਼ ਨਾਲ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਨੂੰ ਪੱਕਾ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਕੜੀ ਅੰਦਰ, ਅੱਜ ਬਸ ਸਟੈਂਡ ਜਲੰਧਰ ਵਿਖੇ ਵਿਸ਼ੇਸ਼ CASO (Cordon and Search Operation) ਚਲਾਇਆ ਗਿਆ।

ਇਸ ਓਪਰੇਸ਼ਨ ਦੀ ਮੌਕੇ ‘ਤੇ ਏ.ਡੀ.ਸੀ.ਪੀ ਹੈੱਡਕੁਆਰਟਰ ਸ਼੍ਰੀ ਸੁੱਖਵਿੰਦਰ ਸਿੰਘ ਅਤੇ ਏ.ਸੀ.ਪੀ ਮਾਡਲ ਟਾਊਨ ਸ਼੍ਰੀ ਪੰਕਜ ਸ਼ਰਮਾ ਨੇ ਖੁਦ ਨਿਗਰਾਨੀ ਕੀਤੀ ਤੇ ਸੁਰੱਖਿਆ ਇੰਤਜ਼ਾਮਾਂ ਦੀ ਸਮੀਖਿਆ ਕੀਤੀ। ਇਹ ਕਾਰਵਾਈ ਐਸ.ਐਚ.ਓ. ਥਾਣਾ ਡਵਿਜ਼ਨ ਨੰਬਰ 6 ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿੱਚ ਥਾਣਾ ਪੁਲਿਸ ਦੇ ਨਾਲ ਨਾਲ ਡੌਗ ਸਕੁਐਡ, ਐਂਟੀ ਸਬੋਟਾਜ਼ ਟੀਮ ਅਤੇ ਐਂਟੀ ਰਾਇਟ ਪੁਲਿਸ ਟੀਮਾਂ ਨੇ ਹਿੱਸਾ ਲਿਆ। ਓਪਰੇਸ਼ਨ ਦੌਰਾਨ ਬਸ ਸਟੈਂਡ ਦੇ ਐਂਟਰੀ ਅਤੇ ਐਗਜ਼ਿਟ ਪਾਇੰਟਸ, ਵੇਟਿੰਗ ਹਾਲ, ਯਾਤਰੀਆਂ ਦਾ ਸਮਾਨ, ਅੰਦਰਲੀਆਂ ਦੁਕਾਨਾਂ ਅਤੇ ਪਾਰਕਿੰਗ ਖੇਤਰਾਂ ਦੀ ਵਧੀਆ ਤਰ੍ਹਾਂ ਤਲਾਸ਼ੀ ਲਈ ਗਈ।