Business Khas

Latest news
ਬਸਤੀ ਸ਼ੇਖ ਦੇ ਸਤਰਾਂ ਮੁਹੱਲਾ ਵਿੱਚ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ, 1912 ਹੈਲਪਲਾਈਨ ਵੀ ਨਹੀਂ ... ਜਲੰਧਰ ਜ਼ਿਲ੍ਹੇ ‘ਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ 

ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜਲੰਧਰ, ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਲਈ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੱਲੋਂ ਅੱਜ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਚੋਣ ਕਮਿਸ਼ਨ ਦੀਆਂ ਸੋਧੀਆਂ ਹੋਈਆਂ ਹਦਾਇਤਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਹਿਲਾਂ ਕਿਸੇ ਵਿਧਾਨ ਸਭਾ ਚੋਣ ਹਲਕੇ ਦੇ ਕਿਸੇ ਵੀ ਭਾਗ ਵਿੱਚ ਬੂਥ ਲੈਵਲ ਏਜੰਟ ਲਗਾਉਣ ਲਈ ਉਸ ਏਜੰਟ ਦਾ ਉਸੇ ਹੀ ਭਾਗ ਵਿੱਚ ਵੋਟਰ ਵਜੋਂ ਰਜਿਸਟਰ ਹੋਣਾ ਜ਼ਰੂਰੀ ਸੀ ਪਰ ਹੁਣ ਸੋਧੀ ਹੋਈ ਹਦਾਇਤ ਅਨੁਸਾਰ ਏਜੰਟ, ਉਸ ਵਿਧਾਨ ਸਭਾ ਚੋਣ ਹਲਕੇ ਦੇ ਕਿਸੇ ਵੀ ਭਾਗ ਵਿੱਚ ਰਜਿਸਟਰਡ ਵੋਟਰ ਹੋ ਸਕਦਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਗਾਮੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਨੁਕਤਿਆਂ ਬਾਰੇ ਵੀ ਜਾਣੂ ਕਰਵਾਇਆ।

ਮੀਟਿੰਗ ਦੌਰਾਨ ਸਮੂਹ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ/ਨੁਮਾਇੰਦਿਆਂ ਨੇ ਜਲਦ ਹੀ ਨਿਯੁਕਤ ਕੀਤੇ ਗਏ ਬੀ.ਐੱਲਜ਼.ਏ. ਦੀ ਜਾਣਕਾਰੀ ਸਾਂਝੀ ਕਰਨ ਦਾ ਭਰੋਸਾ ਦਵਾਇਆ।