Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ,ਸੀਨੀਅਰ ਆਈ.ਏ.ਐਸ. ਅਧਿਕਾਰੀ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਜਲੰਧਰ ਵਿਖੇ ਆਉਣ ਵਾਲੇ ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਅਤੇ ਠਹਿਰਾਅ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਅਧਿਕਾਰੀਆਂ ਨੇ ਦੱਸਿਆ ਕਿ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦਾਸਪੁਰ ਤੋਂ ਚੱਲ ਕੇ 21 ਨਵੰਬਰ ਨੂੰ ਜਲੰਧਰ ਵਿਚ ਪ੍ਰਵੇਸ਼ ਕਰੇਗਾ ਅਤੇ ਰਾਤ ਨੂੰ ਗੁਰਦੁਆਰਾ ਸੰਤਗੜ੍ਹ ਸਾਹਿਬ ਜਲੰਧਰ ਸ਼ਹਿਰ ਵਿਖੇ ਵਿਸ਼ਰਾਮ ਕਰੇਗਾ। 21 ਨਵੰਬਰ ਨੂੰ ਇਸੇ ਦਿਨ ਗੁਰਦੁਆਰਾ ਸੰਤਗੜ੍ਹ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਵੀ ਸਜਾਏ ਜਾਣਗੇ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਕਥਾਵਾਚਕ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕਰਨਗੇ।

ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 22 ਨਵੰਬਰ ਸਵੇਰੇ 8 ਵਜੇ ਗੁਰਦੁਆਰਾ ਸੰਤਗੜ੍ਹ ਸਾਹਿਬ ਤੋਂ ਚੱਲ ਕੇ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਤੋਂ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵੱਲ ਚਾਲੇ ਪਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਸ਼ਾਨਦਾਰ ਅਤੇ ਸ਼ਰਧਾਪੂਰਵਕ ਸਵਾਗਤ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।