Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਫਰੀਦਕੋਟ ਤੋਂ ਰਵਾਨਾ

ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਫਰੀਦਕੋਟ ਤੋਂ ਰਵਾਨਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਰੋਹਾਂ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਚਾਰ ਵਿਸ਼ਾਲ ਨਗਰ ਕੀਰਤਨਾਂ ‘ਚੋਂ ਇੱਕ ਬਾਬਾ ਫਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫਰੀਦਕੋਟ ਤੋਂ ਆਰੰਭ ਹੋਇਆ। ਨਗਰ ਕੀਰਤਨ ਫਿਰੋਜਪੁਰ, ਮੋਗਾ, ਜਗਰਾਉਂ, ਲੁਧਿਆਣਾ, ਫਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਪੰਜਾਬ ਦੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ, ਬਲਜੀਤ ਕੌਰ ਨੇ ਫਰੀਦਕੋਟ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਣ ਵਾਲੇ ਨਗਰ ਕੀਰਤਨ ‘ਚ ਸ਼ਮੂਲੀਅਤ ਕੀਤੀ। ਉਨ੍ਹਾਂ ਨਾਲ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ ਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜਰ ਸਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਹੱਕਾਂ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜਾਦੀ ਦੀ ਰੱਖਿਆ ਲਈ ਦਿੱਲੀ ‘ਚ ਬਲਿਦਾਨ ਦਿੱਤਾ, ਜੋ ਕਿ ਵਿਸ਼ਵ ਦੇ ਇਤਿਹਾਸ ‘ਚ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਧਰਮ ਨਿਰਪੱਖਤਾ, ਏਕਤਾ ਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਗੁਰੂ ਸਾਹਿਬ ਦਾ ਜੀਵਨ ਤੇ ਦਰਸ਼ਨ ਸਾਰੀ ਮਨੁੱਖਤਾ ਲਈ ਮਾਰਗ ਦਰਸ਼ਨ ਕਰਦਾ ਹੈ।