Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ

ਜਲੰਧਰ, 22 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਨੀਵਾਰ ਨੂੰ ਗਾਂਧੀ ਵਨੀਤਾ ਆਸ਼ਰਮ ਵਿੱਚ ਰਹਿਣ ਵਾਲੀ ਇਕ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ, ਜੋ ਸ਼ੁੱਕਰਵਾਰ ਰਾਤ ਬਾਥਰੂਮ ਵਿੱਚ ਡਿਗੀ ਹੋਈ ਹਾਲਤ ਵਿੱਚ ਮਿਲੀ ਸੀ। ਅਧਿਕਾਰੀਆਂ ਵੱਲੋਂ ਤੁਰੰਤ ਉਸਨੂੰ ਨੇੜਲੇ ਨਰਸਿੰਗ ਹੋਮ ਪਹੁੰਚਾਇਆ ਗਿਆ, ਜਿੱਥੋਂ ਉਸਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।ਡਾ. ਅਗਰਵਾਲ ਨੇ ਸਬੰਧਤ ਐਸ.ਡੀ.ਐਮ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋ ਹਫਤਿਆਂ ਦੇ ਅੰਦਰ ਵਿਸਥਾਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਅਧਿਕਾਰੀਆਂ ਵੱਲੋਂ ਲੜਕੀ ਦੇ ਮਾਤਾ-ਪਿਤਾ ਨੂੰ ਘਟਨਾ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ ਤਾਂ ਜੋ ਅਗਲੇਰੀ ਹੋਰ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਪੋਸਟਮਾਰਟਮ ਕਰਨ ਲਈ ਇੱਕ ਮੈਡੀਕਲ ਬੋਰਡ ਦਾ ਗਠਨ ਕੀਤਾ ਗਿਆ ਹੈ, ਜੋ ਇਹ ਯਕੀਨੀ ਬਣਾਏਗਾ ਕਿ ਸਾਰੀਆਂ ਮੈਡੀਕਲ-ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਜਾਵੇ।ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫੌਰੈਂਸਿਕ ਮਾਹਰਾਂ ਅਤੇ ਪੁਲਿਸ ਟੀਮਾਂ ਵੱਲੋਂ ਵੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਘਟਨਾ ਦੀ ਪਾਰਦਰਸ਼ੀ ਅਤੇ ਵਿਆਪਕ ਜਾਂਚ ਦਾ ਭਰੋਸਾ ਦਿੱਤਾ ਹੈ।