Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing 13 ਸਾਲਾਂ ਲੜਕੀ ਨਾਲ ਜਬਰ-ਜਨਾਹ ਤੇ ਕਤਲ ਮਾਮਲੇ ‘ਚ ਸਾਂਸਦ ਚੰਨੀ ਦੇ ਇਲਜ਼ਾਮ

13 ਸਾਲਾਂ ਲੜਕੀ ਨਾਲ ਜਬਰ-ਜਨਾਹ ਤੇ ਕਤਲ ਮਾਮਲੇ ‘ਚ ਸਾਂਸਦ ਚੰਨੀ ਦੇ ਇਲਜ਼ਾਮ

13 ਸਾਲਾਂ ਲੜਕੀ ਨਾਲ ਜਬਰ-ਜਨਾਹ ਤੇ ਕਤਲ ਮਾਮਲੇ ‘ਚ ਲੋਕਾਂ ਦਾ ਰੋਸ ਵੱਧਦਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ। ਵੱਖ-ਵੱਖ ਰਾਜਨੀਤਿਕ ਹਸਤੀਆਂ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕਰ ਰਹੀਆਂ ਹਨ। ਸੋਮਵਾਰ ਦੇਰ ਰਾਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੁਲਿਸ ‘ਤੇ ਮਾਮਲੇ ਨੂੰ ਦਬਾਉਣ ਦੇ ਇਲਜ਼ਾਮ ਲਗਾਏ। ਉਨ੍ਹਾਂ ਨੇ ਕਿਹਾ ਕਿ ਜੇਕਰ ਅਗਲੇ ਦੋ-ਤਿੰਨ ਦਿਨਾਂ ਅੰਦਰ ਮੁਲਜ਼ਮ ਪੁਲਿਸ ਕਰਮਚਾਰੀਆਂ ਖਿਲਾਫ਼ ਕੋਈ ਵੱਡੀ ਕਾਰਵਾਈ ਨਹੀਂ ਕੀਤੀ ਗਈ ਤਾਂ ਜਲੰਧਰ ‘ਚ ਕਾਂਗਰਸ ਪਾਰਟੀ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ‘ਚ ਰੋਡ ਜਾਮ ਤੇ ਬਾਜ਼ਾਰ ਬੰਦ ਕੀਤਾ ਜਾਵੇਗਾ। ਇਸ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਦੀ ਹੋਵੇਗੀ। ਉਨ੍ਹਾਂ ਨੇ ਕਿਹਾ ਜੇਕਰ ਪੰਜਾਬ ਦੇ ਡੀਜੀਪੀ ਤੇ ਜਲੰਧਰ ਦੇ ਸੀਪੀ ਚਾਹੁੰਦੇ ਹਨ ਕੀ ਜਲੰਧਰ ਦਾ ਮਾਹੌਲ ਸ਼ਾਂਤ ਰਹੇ ਤਾਂ ਮੁਲਜ਼ਮ ਪੁਲਿਸ ਕਰਮਚਾਰੀਆਂ ‘ਤੇ ਤੁਰੰਤ ਕਰਵਾਈ ਕਰੇ, ਨਹੀਂ ਤਾਂ ਸਾਨੂੰ ਮਜ਼ਬੂਰੀ ‘ਚ ਪ੍ਰਦਰਸ਼ਨ ਕਰਨਾ ਪਵੇਗਾ।

ਸਾਂਸਦ ਚੰਨੀ ਨੇ ਕਿਹਾ ਕਿ ਪੁਲਿਸ ਦੇ ਮੁਲਾਜ਼ਮ ਕਈ ਘੰਟੇ ਘਰ ਅੰਦਰ ਰਹੇ। ਉਹ ਕਮਰੇ ਅੰਦਰ ਜਬਰ-ਜਨਾਹ ਤੇ ਕਤਲ ਹੋਈ ਲਾਸ਼ ਨਾਲ ਚਾਹ ਪੀਂਦੇ ਰਹੇ ਤੇ ਬਾਹਰ ਆ ਕੇ ਕਿਹਾ ਕਿ ਲੜਕੀ ਘਰ ਅੰਦਰ ਨਹੀ ਹੈ। ਬੱਚੀ ਦੀ ਮਾਂ ਨੇ ਸੀਸੀਟੀਵੀ ‘ਚ ਦੇਖਿਆ ਕਿ ਲੜਕੀ ਘਰ ਅੰਦਰ ਗਈ ਸੀ ਤੇ ਬਾਹਰ ਨਹੀਂ ਆਈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਪਰਿਵਾਰ ਨੂੰ ਪੁਲਿਸ ਕਰਮਚਾਰੀਆਂ ਨੇ ਧਮਕੀਆਂ ਦਿੱਤੀਆਂ ਤੇ ਉਨ੍ਹਾਂ ‘ਤੇ ਮਾਮਲਾ ਖ਼ਤਮ ਕਰਨ ਲਈ ਦਬਾਅ ਬਣਾਇਆ। ਸਾਂਸਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਘਟਨਾ ਪੰਜਾਬ ਪੁਲਿਸ ‘ਤੇ ਸਵਾਲ ਚੁੱਕਦੀ ਹੈ। ਪੰਜਾਬ ਦੇ ਲੋਕ ਡਰ ‘ਚ ਹਨ। ਪੰਜਾਬ ‘ਚ ਸਰੇਆਮ ਗੁੰਡਾ-ਗਰਦੀ, ਲੁਟਾਂ-ਖੋਹਾਂ ਤੇ ਕਤਲ ਹੋ ਰਹੇ ਹਨ। ਬਦਮਾਸ਼, ਗੈਂਗਸਟਰ ਸਰੇਆਮ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ। ਹੁਣ ਇਹ ਸਾਡੀਆਂ ਧੀਆਂ-ਭੈਣਾਂ ਤੱਕ ਪਹੁੰਚ ਗਏ ਹਨ।