Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੀੜਤ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟਾਇਆ, ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ

ਪੀੜਤ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟਾਇਆ, ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ

ਜਲੰਧਰ, ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ, ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ, ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਰਮਣੀਕ ਸਿੰਘ ਰੰਧਾਵਾ ਸਮੇਤ ਅੱਜ ਜਲੰਧਰ ਸ਼ਹਿਰ ਵਿੱਚ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈ ਨਾਬਾਲਗ ਲੜਕੀ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ ਅਤੇ ਮੁਲਜ਼ਮ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਮੁਲਜ਼ਮ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਅਤੇ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿਵਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਣਗਹਿਲੀ ਕਰਨ ਵਾਲੇ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਪੈਰਵੀ ਫਾਸਟ ਟਰੈਕ ਅਧਾਰ ’ਤੇ ਕੀਤੀ ਜਾਵੇਗੀ।

ਵਿਧਾਇਕਾ ਇੰਦਰਜੀਤ ਕੌਰ ਮਾਨ ਅਤੇ ਡਾ. ਅਮਨਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਮੁਕੰਮਲ ਕੀਤੀ ਜਾਵੇ, ਤਾਂ ਜੋ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ।

ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ ਅਤੇ ਦਿਨੇਸ਼ ਢੱਲ ਵੀ ਮੌਜੂਦ ਸਨ।