Business Khas

Latest news
ਸੱਚਖੰਡ ਡੇਰਾ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੂੰ ਪਦਮ ਸ਼੍ਰੀ ਸਨਮਾਨ ਮਿਲਣਾ ਸਮੁੱਚੇ ਸਮਾਜ ਲਈ ਮਾਣ... ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦਾ ਜਲੰਧਰ ਆਗਮ... ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ 5 ਤੋਂ 8 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਇਹਨਾਂ 5 ਲੋੜਾਂ ਲਈ PF ਖਾਤੇ ‘ਚੋਂ ਪੈਸਾ ਕਢਵਾਉਣਾ ਹੋਇਆ ਆਸਾਨ ਲੁਧਿਆਣਾ ‘ਚ ਗੁਆਂਢੀ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਨਾਹ ਇੰਸਟਾਗ੍ਰਾਮ ‘ਤੇ ਬੱਚਿਆਂ ਨਾਲ ਜੁੜੇ ਇਤਰਾਜ਼ਯੋਗ ਇਸ਼ਤਿਹਾਰ ਤੁਰੰਤ ਹੋਵੇ ਬੰਦ ਮਾਵਾਂ-ਧੀਆਂ ਸਤਿਕਾਰ ਸਕੀਮ ਦਾ ਲਾਹਾ ਲੈਣ ਲਈ ਔਰਤਾਂ ਪਰੇਸ਼ਾਨ, ਪ੍ਰਸ਼ਾਸਨਿਕ ਪ੍ਰਬੰਧਾਂ 'ਤੇ ਉੱਠੇ ਸਵਾਲ ਸਤਾ ਦੀ ਲਾਲਸਾ ਅਤੇ ਆਪਸੀ ਲੜਾਈ बदहाल सड़क और बिजली की समस्या से परेशान*पार्षद पर फोन न उठाने का आरोप ਜਰਮਨੀ ਵਿੱਚ ਆਪਣੇ ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ ਵਿੱਚ ਡੁੱਬਣ ਨਾਲ ਮੌਤ

ਪੁਲਿਸ ਕਮਿਸ਼ਨਰ ਵਲੋਂ ਅਣਗਹਿਲੀ ਕਰਨ ਵਾਲਾ ਏ.ਐਸ.ਆਈ. ਨੌਕਰੀ ਤੋਂ ਡਿਸਮਿਸ

ਜਲੰਧਰ, ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵੱਲੋਂ ਬਸਤੀ ਬਾਵਾ ਖੇਲ ਵਿਚ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ਏ.ਐਸ.ਆਈ. ਮੰਗਤ ਰਾਮ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਸਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੋ ਪੀਸੀਆਰ ਦੇ ਪੁਲਿਸ ਮੁਲਾਜਮਾਂ ਨੂੰ ਮੁਅੱਤਲ ਕਰਕੇ ਉਹਨਾਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਕਦਮ ਘਟਨਾ ਦੀ ਗੰਭੀਰਤਾ ਅਤੇ ਜਾਂਚ ਪ੍ਰਕਿਰਿਆ ਦੌਰਾਨ ਸਾਹਮਣੇ ਆਈ ਲਾਪਰਵਾਹੀ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਚੁੱਕਿਆ ਗਿਆ।ਪੁਲਿਸ ਕਮਿਸ਼ਨਰ ਨੇ ਸਪਸ਼ਟ ਕਿਹਾ ਹੈ ਕਿ ਅਪਰਾਧਾਂ ਦੇ ਮਾਮਲਿਆਂ ਵਿੱਚ ਜਰਾ ਵੀ ਲਾਪਰਵਾਹੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਜਾਂਚ ਦੌਰਾਨ ਸਾਹਮਣੇ ਆਇਆ ਕਿ ਏ.ਐਸ.ਆਈ. ਮੰਗਤ ਰਾਮ ਵੱਲੋਂ ਮੌਕੇ ਉੱਤੇ ਬਣਦੀ ਪੁਲਿਸ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਸੀ.ਸੀ.ਟੀ.ਵੀ ਫੁਟੇਜ ਨੂੰ ਧਿਆਨ ਨਾਲ ਦੇਖਿਆ ਗਿਆ। ਇਸ ਤਰ੍ਹਾਂ ਦੀ ਲਾਪਰਵਾਹੀ ਨਾ ਸਿਰਫ਼ ਪੁਲਿਸ ਵਿਭਾਗ ਦੀ ਛਵੀ ਨੂੰ ਖਰਾਬ ਕਰਦੀ ਹੈ, ਸਗੋਂ ਨਿਆਂ ਦੀ ਪ੍ਰਕਿਰਿਆ ਨੂੰ ਵੀ ਪ੍ਰਭਾਵਿਤ ਕਰਦੀ ਹੈ,  ਇਸ ਲਈ ਜ਼ੀਰੋ-ਟੋਲਰੈਂਸ ਨੀਤੀ ਅਧੀਨ ਤੁਰੰਤ ਇਸ ਕਰਮਚਾਰੀ ਦੇ ਖਿਲਾਫ ਡਿਸਮਿਸ ਦੀ ਕਾਰਵਾਈ ਕੀਤੀ ਗਈ ਹੈ।