Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਪੂਰਵਕ ਮਨਾਇਆ ਗਿਆ ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਨਿਰਮਲਾ ਦੇਵੀ ਮਹਿਲਾ ਵਿੰਗ ਦੇ ਕਨਵੀਨਰ ਬਣੇ ਵਿਧਾਨ ਸਭਾ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸ਼ੀਤਲ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲ... ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ ਮੀਟਿੰਗ ਦੌਰਾਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 15 ਭਾਰਤੀ ਦਿੱਲੀ ਹਵਾਈ ਅੱਡੇ ’ਤੇ ਪਹੁੰਚੇ CISCE ਬੋਰਡ ਦਾ 10ਵੀਂ-12ਵੀਂ ਦਾ ਨਤੀਜਾ ਜਾਰੀ
You are currently viewing ਚੰਡੀਗੜ੍ਹ ‘ਚ ਨਹੀਂ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ

ਚੰਡੀਗੜ੍ਹ ‘ਚ ਨਹੀਂ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ

ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੀ ਚੰਡੀਗੜ੍ਹ ‘ਚ ਨਵੇਂ ਵਿਧਾਨ ਸਭਾ ਭਵਨ ਬਣਾਉਣ ਦੀ ਮੰਗ ਨੂੰ ਖ਼ਾਰਜ ਕਰਨ ਦਿੱਤਾ ਹੈ। ਮੰਤਰਾਲੇ ਨੇ ਹਰਿਆਣਾ ਸਰਕਾਰ ਨੂੰ ਸਾਫ਼ ਸਲਾਹ ਦਿੱਤੀ ਹੈ ਕਿ ਇਸ ਮਾਮਲੇ ‘ਚ ਹੁਣ ਚੰਡੀਗੜ੍ਹ ਪ੍ਰਸ਼ਾਸਨ ਤੋਂ ਕਿਸੇ ਤਰ੍ਹਾਂ ਦੀ ਅੱਗੇ ਕਾਰਵਾਈ ਨਾ ਹੋਵੇ। ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਸੁਤੰਤਰ ਕੇਂਦਰ ਸ਼ਾਸਤ ਪ੍ਰਦੇਸ਼ ਦੇ ਐਲਾਨ ਲਈ 131ਵੇਂ ਸੋਧ ਬਿੱਲ ਨੂੰ ਵਾਪਸ ਲੈਣ ਦੇ ਬਾਅਦ ਪੰਜਾਬ ਦੇ ਲਈ ਇਹ ਦੂਜਾ ਵੱਡਾ ਫੈਸਲਾ ਹੈ।

ਇਹ ਮੁੱਦਾ ਉਸ ਵੇਲੇ ਚਰਚਾ ‘ਚ ਆਇਆ ਸੀ ਜਦੋਂ ਜੁਲਾਈ, 2022 ‘ਚ ਜੈਪੁਰ ‘ਚ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਦੇ ਲਈ ਜ਼ਮੀਨ ਉਪਲੱਬਧ ਕਰਵਾਉਣ ਦੀ ਘੋਸ਼ਣਾ ਕੀਤੀ ਸੀ। ਇਸ ਤੋਂ ਬਾਅਦ ਜੁਲਾਈ 2023 ‘ਚ ਯੂਟੀ ਪ੍ਰਸ਼ਾਸਨ ਨੇ 10 ਏਕੜ ਜ਼ਮੀਨ ਹਰਿਆਣਾ ਨੂੰ ਦੇਣ ‘ਤੇ ਸਹਿਮਤੀ ਜਤਾਈ ਸੀ। ਇਹ ਜ਼ਮੀਨ ਚੰਡੀਗੜ੍ਹ ਦੇ ਆਈਟੀ ਪਾਰਕ ਦੇ ਨੇੜੇ ਰੇਲਵੇ ਲਾਈਟ ਪੁਆਇੰਟ ਦੇ ਨਜ਼ਦੀਕ ਹੈ ਤੇ ਇਸ ਦੀ ਕੀਮਤ ਕਰੀਬ 640 ਕਰੋੜ ਰੁਪਏ ਅਨੁਮਾਨਿਤ ਸੀ।