Business Khas

Latest news
ਗੁਰਦਾਸਪੁਰ ‘ਚ ਕਾਂਸਟੇਬਲ ਨਾਲ ਕੁੱਟਮਾਰ ਮਾਮਲੇ ‘ਚ 5 ਖ਼ਿਲਾਫ਼ ਕੇਸ ਦਰਜ ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ
You are currently viewing ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਜੱਥੇਬੰਦਕ ਢਾਂਚੇ ਦੇ ਅਹੁਦਿਆਂ ਵਿੱਚ ਤਬਦੀਲੀ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਜੱਥੇਬੰਦਕ ਢਾਂਚੇ ਦੇ ਅਹੁਦਿਆਂ ਵਿੱਚ ਤਬਦੀਲੀ

ਚੰਡੀਗੜ੍ਹ ,ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸੂਬਾ ਪੱਧਰੀ ਜੱਥੇਬੰਦਕ ਢਾਂਚੇ ਲਈ ਵੱਡੇ ਅਹੁਦਿਆਂ ਵਿੱਚ ਤਬਦੀਲੀ ਕੀਤੀ ਗਈ ਹੈ। ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਓਹਨਾਂ ਦੇ ਤਜੁਰਬੇ ਅਤੇ ਅਕਾਲੀ ਸਿਆਸਤ ਵਿੱਚ ਪਾਏ ਵੱਡੇ ਯੋਗਦਾਨ ਨੂੰ ਵੇਖਦੇ ਹੋਏ, ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਹੈ।

ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇਦਾਰ ਸੰਤਾ ਸਿੰਘ ਉਮੈਦਪੁਰ ਨੂੰ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਦਾਰ ਪ੍ਰਮਿੰਦਰ ਸਿੰਘ ਢੀਂਡਸਾ ਜਿਹੜੇ ਕਿ ਪਾਰਟੀ ਦੇ ਖਜਾਨਚੀ ਵਜੋ ਆਪਣੀ ਨਿਭਾਅ ਰਹੇ ਹਨ, ਓਹਨਾਂ ਨੂੰ ਵੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸਾਬਕਾ ਮੰਤਰੀ ਸਰਦਾਰ ਸਰਵਨ ਸਿੰਘ ਫਿਲੌਰ ਅਤੇ ਸਰਦਾਰ ਹਰਵੇਲ ਸਿੰਘ ਮਾਧੋਪੁਰ ਨੂੰ ਵੀ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤੀ ਮਿਲੀ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ, ਆਉਣ ਵਾਲੇ ਦਿਨਾਂ ਵਿੱਚ ਸਾਰੇ ਜ਼ਿਲਾ ਜਥੇਦਾਰਾਂ ਸਮੇਤ ਸਰਕਲ ਜੱਥੇਦਾਰਾਂ ਦੀਆਂ ਨਿਯੁਕਤੀਆਂ ਕਰ ਦਿੱਤੀਆਂ ਜਾਣਗੀਆਂ।