Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

5 ਦਸੰਬਰ ਨੂੰ ਹੋਵੇਗੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ

ਜਲੰਧਰ, 4 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਜਲੰਧਰ ਵਿੱਚ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 21 ਅਤੇ 11 ਪੰਚਾਇਤ ਸੰਮਤੀਆਂ ਦੇ 188 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਪ੍ਰਾਪਤ ਕਰਨ ਦੇ ਅੱਜ ਆਖਰੀ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 114 ਅਤੇ ਪੰਚਾਇਤ ਸੰਮਤੀਆਂ ਲਈ ਕੁੱਲ 745 ਨਾਮਜ਼ਦਗੀਆਂ ਦਾਖ਼ਲ ਹੋਈਆਂ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 114 ਨਾਮਜ਼ਦਗੀ ਪੱਤਰ ਦਾਖ਼ਲ ਹੋਏ ਹਨ ਜਦਕਿ ਪੰਚਾਇਤ ਸੰਮਤੀ ਰੁੜਕਾਂ ਕਲਾ ਲਈ ਕੁੱਲ 56, ਪੰਚਾਇਤ ਸੰਮਤੀ ਜਲੰਧਰ ਪੂਰਬੀ ਲਈ 64, ਪੰਚਾਇਤ ਸੰਮਤੀ ਜਲੰਧਰ ਪੱਛਮੀ ਲਈ 66, ਪੰਚਾਇਤ ਸੰਮਤੀ ਨੂਰਮਹਿਲ ਲਈ 68, ਪੰਚਾਇਤ ਸੰਮਤੀ ਲੋਹੀਆਂ ਖਾਸ ਲਈ 46, ਪੰਚਾਇਤ ਸੰਮਤੀ ਸ਼ਾਹਕੋਟ ਲਈ 73, ਪੰਚਾਇਤ ਸੰਮਤੀ ਨਕੋਦਰ ਲਈ 79, ਪੰਚਾਇਤ ਸੰਮਤੀ ਮਹਿਤਪੁਰ ਲਈ 56, ਪੰਚਾਇਤ ਸੰਮਤੀ ਆਦਮਪੁਰ ਲਈ 85, ਪੰਚਾਇਤ ਸੰਮਤੀ ਭੋਗਪੁਰ ਲਈ 64 ਅਤੇ ਪੰਚਾਇਤ ਸੰਮਤੀ ਫਿਲੌਰ ਲਈ ਕੁੱਲ 88 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ।ਡਾ. ਅਗਰਵਾਲ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ 2025 ਨੂੰ ਹੋਵੇਗੀ ਅਤੇ ਨਾਮਜ਼ਦਗੀਆਂ 6 ਦਸੰਬਰ 2025 ਸ਼ਾਮ 3 ਵਜੇ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ 14 ਦਸੰਬਰ 2025 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਪੈਣਗੀਆਂ ਅਤੇ ਪੋਲ ਹੋਈਆਂ ਵੋਟਾਂ ਦੀ ਗਿਣਤੀ 17 ਦਸੰਬਰ 2025 ਨੂੰ ਸਵੇਰੇ 8 ਵਜੇ ਤੋਂ ਹੋਵੇਗੀ।