Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਸੀਤ ਲਹਿਰ ਦਾ ਅਲਰਟ

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਸੀਤ ਲਹਿਰ ਦਾ ਅਲਰਟ

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਕੋਲਡ ਵੇਵ (ਸੀਤ ਲਹਿਰ) ਦਾ ਅਲਰਟ, ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਜਲੰਧਰ, ਮੋਗਾ, ਮਾਨਸਾ ਤੇ ਫਿਰੋਜ਼ਪੁਰ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਮੌਸਮ ਅੱਜ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਬਾਰਿਸ਼ ਨੂੰ ਲੈ ਕੇ ਕੋਈ ਚੇਤਾਵਨੀ ਨਹੀਂ ਦਿੱਤੀ ਗਈ ਹੈ। ਇਸ ਪੂਰੇ ਹਫ਼ਤੇ ਹੀ ਮੌਸਮ ਖੁਸ਼ਕ ਰਹੇਗਾ। ਉੱਥੇ ਹੀ, ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ 24 ਘੰਟਿਆਂ ‘ਚ ਔਸਤ ਘੱਟੋਂ-ਘੱਟ ਤਾਪਮਾਨ ‘ਚ 0.8 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਸਭ ਤੋਂ ਘੱਟ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜਿੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.2 ਡਿਗਰੀ, ਲੁਧਿਆਣਾ ਦਾ 9.0 ਡਿਗਰੀ, ਪਟਿਆਲਾ ਦਾ 9.2 ਡਿਗਰੀ, ਪਠਾਨਕੋਟ ਦਾ 6.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 7.4 ਡਿਗਰੀ, ਫਿਰੋਜ਼ਪੁਰ ਦਾ 7.5 ਡਿਗਰੀ, ਹੁਸ਼ਿਆਪੁਰ ਦਾ 5.8 ਡਿਗਰੀ, ਮਾਨਸਾ ਦਾ 9.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 8.8 ਡਿਗਰੀ, ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 10.0 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 8.9 ਡਿਗਰੀ ਤੇ ਚੰਡੀਗੜ੍ਹ (ਏਅਪੋਰਟ) ਦਾ ਘੱਟੋ-ਘੱਟ ਤਾਪਮਾਨ 8.6 ਡਿਗਰੀ ਦਰਜ ਕੀਤਾ ਗਿਆ।